ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦਾ ਨਵੀਨੀਕਰਨ ਮਗਰੋਂ

ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਉਦਘਾਟਨ ਕੀਤਾ।ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋਏ ਅਤੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਦੀ ਮੁਕੰਮਲ ਸਟੇਸ਼ਨਰੀ ਗੁਰਦੁਆਰਾ ਪ੍ਰਿੰਟਿੰਗ ਪ੍ਰੈਸਰਾਹੀਂ ਛਪਾਈ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਪ੍ਰਿੰਟਿੰਗ ਦੇ ਕੰਮ-ਕਾਜ਼ ਨੂੰ ਹੋਰ ਬਿਹਤਰ ਕਰਨ ਲਈ ਆਧੁਨਿਕ ਤਕਨਾਲੋਜੀ ਦੀਆਂ ਮਸ਼ੀਨਾਂ ਲਗਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਨਵੀਨੀਕਰਨ ਦੇ ਕਾਰਜ਼ਾਂ ਦੀ ਸੇਵਾ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵੱਲੋਂ ਕਰਵਾਈ ਗਈ ਹੈ।ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸਤਨਾਮ ਸਿੰਘ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਮਨਜੀਤ ਸਿੰਘ ਤਲਵੰਡੀ, ਐਕਸੀਅਨ ਜਤਿੰਦਰਪਾਲ ਸਿੰਘ ਤੇ ਸੁਖਜਿੰਦਰ ਸਿੰਘ, ਇੰਚਾਰਜ ਓਂਕਾਰ ਸਿੰਘ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰਪਾਲ ਸਿੰਘ, ਗੋਲਡਨ ਆਫਸੈਟ ਪ੍ਰੈਸ ਮੈਨੇਜਰ ਸੰਦੀਪ ਸਿੰਘ, ਇੰਚਾਰਜ਼ ਮਲਕੀਤ ਸਿੰਘ, ਗੁਰਦੁਆਰਾ ਪ੍ਰਿੰਟਿੰਗ ਪ੍ਰੈਸ ਦੇ ਮੈਨੇਜਰ ਹਰਮਿੰਦਰ ਸਿੰਘ ਮਾਹੀਆ, ਜੇ.ਈ ਸ਼ਮਸ਼ੇਰ ਸਿੰਘ ਆਦਿ ਮੌਜ਼ੂਦ ਸਨ।
Punjab Post Daily Online Newspaper & Print Media