2027 ਚੋਣ ਰਣਨੀਤੀ ਅੰਮ੍ਰਿਤਸਰ ਦੇ ਮੁੱਦੇ ਵਿਚਾਰੇ
ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਨਾਲ ਸੰਬੰਧਿਤ ਕਾਂਗਰਸ ਨੇਤਾ ਦਿਨੇਸ਼ ਬੱਸੀ ਨੇ ਨਵੀਂ ਦਿੱਲੀ ਵਿੱਚ ਭਪੇਸ਼ ਬਘੇਲ
(ਜਨਰਲ ਸਕੱਤਰ, ਅਖਿਲ ਭਾਰਤੀ ਕਾਂਗਰਸ ਕਮੇਟੀ (ਏ.ਆਈ.ਸੀ.ਸੀ) ਅਤੇ ਪੰਜਾਬ ਇੰਚਾਰਜ) ਅਤੇ ਪੰਜਾਬ ਦੇ ਸਹਿ-ਇੰਚਾਰਜ ਸੂਰਜ ਠਾਕੁਰ (ਮਾਝਾ ਜ਼ੋਨ) ਨਾਲ ਇਕ ਮਹੱਤਵਪੂਰਨ ਮੀਟਿੰਗ ਦੌਰਾਨ ਅੰਮ੍ਰਿਤਸਰ ਪੂਰਬੀ ਹਲਕੇ ਸਮੇਤ ਅੰਮ੍ਰਿਤਸਰ ਸ਼ਹਿਰ ਦੇ ਮੌਜ਼ੌਦਾ ਹਾਲਾਤਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਦਿਨੇਸ਼ ਬੱਸੀ ਨੇ ਮੀਟਿੰਗ ਸ਼ਹਿਰ ਵਿੱਚ ਸਫਾਈ ਪ੍ਰਬੰਧ, ਟ੍ਰੈਫਿਕ ਮੈਨੇਜਮੈਂਟ, ਪੀਣ ਵਾਲੇ ਪਾਣੀ ਦੀ ਸਪਲਾਈ, ਸੀਵਰੇਜ਼ ਸਿਸਟਮ ਅਤੇ ਹੋਰ ਨਾਗਰਿਕ ਸੁਵਿਧਾਵਾਂ ਦੀ ਹਾਲਤ ‘ਤੇ ਚਿੰਤਾ ਜਤਾਈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਰਗੇ ਧਾਰਮਿਕ ਅਤੇ ਸੈਰ-ਸਪਾਟੇ ਲਈ ਮਹੱਤਵਪੂਰਨ ਸ਼ਹਿਰ ਵਿੱਚ ਵਿਕਾਸ ਕਾਰਜ਼ਾਂ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਜੋ ਸਥਾਨਕ ਲੋਕਾਂ ਅਤੇ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਵਧੀਆ ਸੁਵਿਧਾਵਾਂ ਮਿਲ ਸਕਣ।
ਭੂਪੇਸ਼ ਬਘੇਲ ਅਤੇ ਸੂਰਜ ਠਾਕੁਰ ਨੇ ਵੀ ਦਿਨੇਸ਼ ਬੱਸੀ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪਾਰਟੀ ਇਨ੍ਹਾਂ ਵਿਸ਼ਿਆਂ ‘ਤੇ ਢੁੱਕਵੀਂ ਰਣਨੀਤੀ ਤਿਆਰ ਕਰੇਗੀ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਆਪਣੀ ਸੰਗਠਨਾਤਮਕ ਤਾਕਤ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦਾ ਭਰੋਸਾ ਦੁਬਾਰਾ ਜਿੱਤਣ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਚੋਣਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰੇਗੀ ਅਤੇ ਪੰਜਾਬ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।
Punjab Post Daily Online Newspaper & Print Media