ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ
ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿੱਚ ਗਸ਼ਤ ਕਰਕੇ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਣ ਲਈ ਕੀਤੀ ਚੈਕਿੰਗ ਕੀਤੀ।ਲੋਕਲ ਪੁਲਿਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਕਮਾਂਡੋਂ ਦੇ ਜਵਾਨਾਂ ਵੱਲੋਂ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਗਸ਼ਤ ਕਰਕੇ ਵਾਹੀਣਾਂ ਦੀ ਚੈਕਿੰਗ ਕੀਤੀ ਗਈ ਅਤੇ ਬਿਨਾਂ ਵਜ੍ਹਾ ਘੁੰਮ ਰਹੇ ਵਿਅਕਤੀਆਂ ਪਾਸੋਂ ਡੂੰਘਆਈ ਨਾਲ ਪੁੱਛਗਿਛ ਕੀਤੀ।ਇਸ ਤੋਂ ਇਲਾਵਾ ਮਾਲਾਂ ਅਤੇ ਪਾਰਕਿੰਗਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਅਪੀਲ ਕੀਤੀ ਕਿ ਅਗਰ ਉਹਨਾਂ ਦੇ ਇਲਾਕਾ ਵਿੱਚ ਕੋਈ ਗੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਉਸ ਦੀ ਸੂਚਨਾਂ ਤੁਰੰਤ ਪੁਲਿਸ ਨਾਲ ਸ਼ਾਂਝੀ ਕੀਤੀ ਜਾਵੇ ਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਪੁਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ।ਕਮਿਸ਼ਨਰੇਟ ਪੁਲਿਸ ਪਬਲਿਕ ਦੀ ਸੁਰੱਖਿਆ ਤੇ ਉਹਨਾਂ ਦੀ ਰਾਖੀ ਲਈ 24 ਘੰਟੇ ਤੱਤਪਰ ਹੈ।
Check Also
ਆਗਨਵਾੜੀ ਵਰਕਰਾਂ ਅਤੇ ਮਿਡ ਡੇ ਮੀਲ ਕੁੱਕਸ ਲਈ ਫੂਡ ਸੇਫਟੀ ਸਬੰਧੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ …
Punjab Post Daily Online Newspaper & Print Media