Thursday, April 23, 2026

ਕੇਂਦਰ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਤੁਰੰਤ ਚਾਲੂ ਕਰੇ – ਬਾਬਾ ਬਲਬੀਰ ਸਿੰਘ 96 ਕਰੋੜੀ

ACD Systems Digital Imaging

ਅੰਮ੍ਰਿਤਸਰ ਸਾਹਿਬ, 22 ਅਪ੍ਰੈਲ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜ਼ਵਾਂ ਤਖਤ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕੇਂਦਰ ਸਰਕਾਰ ਨੂੰ ਅੰਮ੍ਰਿਤਸਰ, ਚੰਡੀਗੜ੍ਹ ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ ਉਡਾਨਾਂ ਚਾਲੂ ਕਰਨ ਦੀ ਮੰਗ ਕੀਤੀ ਹੈ।
ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਇੱਕ ਬਿਆਨ ਵਿੱਚ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕੋਵਿਡ ਵੇਲੇ ਇਤਆਦ ਵਜੋਂ ਇਹ ਉਡਾਨਾਂ ਬੰਦ ਕਰ ਦਿੱਤੀਆਂ ਗਈਆਂ ਸਨ, ਪਰ ਸਰਕਾਰ ਵਲੋਂ ਕੋਵਿਡ ‘ਤੇ ਕਾਬੂ ਪਾ ਲੈਣ ਉਪਰੰਤ ਸਾਰੇ ਦੇਸ਼ ਦੇ ਬਾਕੀ ਕਾਰ ਵਿਹਾਰਾਂ ਵਾਲੇ ਅਦਾਰਿਆਂ ਤੋਂ ਪਾਬੰਦੀ ਵਾਪਸ ਲੈ ਲਈ ਗਈ ਸੀ।ਹਰ ਕਿਸਮ ਦੇ ਇਕੱਠ, ਸੰਮੇਲਨ ਆਦਿ ਹੋ ਰਹੇ ਹਨ, ਪਰ ਇਹ ਹਵਾਈ ਉਡਾਨਾਂ ਮੁੜ ਚਾਲੂ ਨਹੀਂ ਕੀਤੀਆਂ ਗਈਆਂ।ਉਨ੍ਹਾਂ ਕਿਹਾ ਕਿ ਦੁਸਹਿਰਾ ਅਤੇ ਹੋਰ ਤਿਉਹਾਰ ਹਜ਼ੂਰ ਸਾਹਿਬ ਵਿਸ਼ਾਲ ਪੱਧਰ ‘ਤੇ ਮਨਾਏ ਜਾਂਦੇ ਹਨ।ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਏਥੇ ਪੁੱਜਦੀਆਂ ਹਨ।ਪਰ ਉਡਾਨਾਂ ਚਾਲੂ ਨਾ ਹੋਣ ਕਾਰਨ ਸੰਗਤਾਂ ਵਿੱਚ ਭਾਰੀ ਰੋਸ, ਰੋਹ ਤੇ ਨਿਰਾਸ਼ਤਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਅਤੇ ਅਬਿਚਲ ਨਗਰ ਸ੍ਰੀ ਹਜ਼ੂਰ ਸਾਹਿਬ ਸਿੱਖ ਕੌਮ ਦੇ ਕੇਂਦਰੀ ਅਸਥਾਨ ਹਨ।ਭਾਰਤ ਦੇ ਵੱਖ-ਵੱਖ ਹਿਸਿਆਂ ਤੋਂ ਲੱਖਾਂ ਲੋਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਦੇ ਹਨ, ਇਹ ਸ਼ਹਿਰ ਵਿਉਪਾਰ ਦਾ ਕੇਂਦਰ ਵੀ ਹੈ।ਹਰ ਸਿੱਖ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਦੀ ਇੱਛਾ ਰੱਖਦਾ ਹੈ, ਵਿਉਪਾਰੀ ਬੱਸਾਂ, ਟਰੇਨਾਂ, ਕਾਰਾਂ ਰਾਹੀਂ ਲੱਗਦੇ ਲੰਮੇ ਸਮੇਂ ਤੋਂ ਪਰੇਸ਼ਾਨ ਹਨ।ਇਸ ਲਈ ਬੰਦ ਉਡਾਣਾਂ ਤੁਰੰਤ ਮੁੜ ਚਾਲੂ ਕੀਤੀਆਂ ਜਾਣ ਤਾਂ ਜੋ ਹਰ ਸਿੱਖ ਆਪਣੇ ਗੁਰਅਸਥਾਨਾਂ ਦੇ ਦਰਸ਼ਨ ਕਰ ਸਕਣ।

 

Check Also

ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ

ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …