ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਕੇ.ਬੀ ਪੰਡਤ ਨੇ ਇੱਕ ਪੱਤਰ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ
ਜਸਬੀਰ ਸਿੰਘ ਪੱਟੀ ਪ੍ਰਧਾਨ ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਨੂੰ ਆਈ.ਏ.ਯੂ (ਇੰਡੀਅਨ ਜਰਨਲਿਸਟਸ ਯੂਨੀਅਨ) ਦੇ ਕੌਮੀ ਵਾਈਸ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਉਹਨਾਂ ਨੂੰ ਜੰਮੂ ਕਸ਼ਮੀਰ, ਹਿਮਾਚਲ ਤੇ ਚੰਡੀਗੜ੍ਹ ਦਾ ਵੀ ਇੰਚਾਰਜ਼ ਬਣਾਇਆ ਗਿਆ ਹੈ।
ਸ੍ਰੀ ਪੰਡਤ ਨੇ ਕਿਹਾ ਕਿ ਜਸਬੀਰ ਸਿੰਘ ਪੱਟੀ ਪਿਛਲੇ 33 ਸਾਲਾਂ ਤੋਂ ਪੱਤਰਕਾਰਾਂ ਦੀ ਸੇਵਾ ਕਰ ਰਹੇ ਹਨ ਉਹਨਾਂ ਨੇ ਇਸ ਖੇਤਰ ਵਿੱਚ ਵੱਡਾ ਨਾਮਣਾ ਖੱਟਿਆ ਹੈ।ਪੱਤਰਕਾਰਾਂ ਦੀਆਂ ਮੁਸ਼ਕਲਾਂ ਨੂੰ ਹਰ ਪੱਧਰ ‘ਤੇ ਬੜੀ ਮੁਸਤੈਦੀ ਨਾਲ ਉਠਾਇਆ ਹੈ ਤੇ ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦਿਆਂ ਉਹਨਾਂ ਨੂੰ ਕਈ ਵਾਰੀ ਪੁਲੀਸ ਜਿਆਦਤੀਆਂ ਦਾ ਵੀ ਸਾਹਮਣਾ ਕਰਨਾ ਪਿਆ।ਅਕਾਲੀ ਸਰਕਾਰ ਵੇਲੇ ਮੰਤਰੀ ਨੂੰ ਮੰਗ ਪੱਤਰ ਦੇਣ ਸਮੇਂ ਇੱਕ ਵਾਰੀ ਪੁਲ਼ੀਸ ਦੀਆਂ ਲਾਠੀਆਂ ਦਾ ਵੀ ਸਾਹਮਣਾ ਕਰਨਾ ਪਿਆ ਸੀ।ਜਸਬੀਰ ਸਿੰਘ ਪੱਟੀ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆ ਉਹਨਾਂ ਕੌਮੀ ੳੇੁਪ ਪ੍ਰਧਾਨ ਦੀ ਸੇਵਾ ਦਿੱਤੀ ਗਈ ਹੈ।ਸਿੱਖ ਸਿਆਸਤ ਵਿੱਚ ਉਹਨਾਂ ਦੀ ਕਾਫੀ ਪਕੜ ਹੈ ਤੇ ਅੱਜਕਲ੍ਹ ਉਹ ਕਈ ਟੀ.ਵੀ ਚੈਨਲਾਂ ‘ਤੇ ਕੰਮ ਕਰ ਰਹੇ ਹਨ ਅਤੇ ਕਈ ਵਾਰ ਵਿਚਾਰ ਚਰਚਾ ਵਿੱਚ ਵੀ ਅਕਸਰ ਭਾਗ ਲੈਦੇ ਵੇਖੇ ਜਾ ਸਕਦੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media