Sunday, September 20, 2026

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਅੱਜ ਇੱਕ ਵੀਡੀਓ ਸੁਨੇਹੇ ਰਾਹੀਂ ਆਉਣ ਵਾਲੀ ਜਨਗਣਨਾ ਡਿਊਟੀ ਲਈ ਤਾਇਨਾਤ ਸਾਰੇ ਕਰਮਚਾਰੀਆਂ ਨੂੰ ਸੰਬੋਧਨ ਕੀਤਾ।ਆਪਣੇ ਸੁਨੇਹੇ ਵਿੱਚ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਡਿਊਟੀ ਇੱਕ ਮਹੱਤਵਪੂਰਨ ਰਾਸ਼ਟਰੀ ਜਿੰਮੇਵਾਰੀ ਹੈ ਅਤੇ ਇਸ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਇਆ ਜਾਣਾ ਚਾਹੀਦਾ ਹੈ।ਉਨ੍ਹਾਂ ਨੇ ਸਾਰੇ ਤਾਇਨਾਤ ਕਰਮਚਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਆਪਣੀ ਡਿਊਟੀ ਲਗਨ ਨਾਲ ਨਿਭਾਉਣ।ਸ਼ੇਰਗਿੱਲ ਨੇ ਸਪੱਸ਼ਟ ਕੀਤਾ ਕਿ ਇਹ ਡਿਊਟੀ ਲਾਜ਼ਮੀ ਹੈ ਅਤੇ ਕੇਵਲ ਵਿਸ਼ੇਸ਼ ਅਤੇ ਜਾਇਜ਼ ਹਾਲਾਤਾਂ ਵਿੱਚ ਹੀ ਛੂਟ ਦਿੱਤੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਸਹੀ ਡਾਟਾ ਇਕੱਠਾ ਕਰਨਾ ਬਹੁਤ ਜਰੂਰੀ ਹੈ, ਕਿਉਂਕਿ ਜਨਗਣਨਾ ਦੀ ਸਫਲਤਾ ਕਰਮਚਾਰੀਆਂ ਦੀ ਨਿਸ਼ਠਾ ਅਤੇ ਇਮਾਨਦਾਰੀ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਨੇ ਸਾਰੇ ਸੰਬੰਧਿਤ ਕਰਮਚਾਰੀਆਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਜਿੰਮੇਵਾਰੀ ਅਤੇ ਪੇਸ਼ੇਵਰ ਰਵੱਈਆ ਬਣਾਈ ਰੱਖਣ ਲਈ ਕਿਹਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …