Monday, May 18, 2026

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ, 24 ਅਪ੍ਰੈਲ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਨੇ ਵਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੁਕ ਕਰਦਿਆਂ ਦੱਸਿਆ ਕਿ ਗਰਮੀ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਈਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਖਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਪਹਿਲਾਂ ਤੋਂ ਹੀ ਕਿਸੀ ਬੀਮਾਰੀ ਨਾਲ ਪੀੜ੍ਹਤ ਲੋਕਾਂ ਨੂੰ ਇਸ ਮੌਸਮ ਵਿੱਚ ਵਿਸ਼ੇਸ਼ ਧਿਆਨ ਰੱਖਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਥਕਾਵਟ, ਬੁਖਾਰ, ਉਲਟੀਆਂ, ਦਿਲ ਦੀ ਧੜਕਣ ਤੇਜ਼ ਹੋਣ ਆਦਿ ਦੇ ਲੱਛਣ ਪ੍ਰਗਟ ਹੋ ਸਕਦੇ ਹਨ।ਅਜਿਹੇ ਹਾਲਾਤਾਂ ਵਿੱਚ ਲੋਕ ਸੈਲਫ ਮੈਡੀਕੇਸ਼ਨ ਤੋਂ ਬਚਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਪ੍ਰਗਟ ਹੋਣ ਤੇ ਨੇੜੇ ਦੇ ਸਰਕਾਰੀ ਸਿਹਤ ਕੇਂਦਰਾਂ ਦੇ ਮਾਹਰ ਡਾਕਟਰਾਂ ਨਾਲ ਸੰਪਰਕ ਕਰਨ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੂ ਅਤੇ ਗਰਮੀ ਤੋਂ ਬਚਣ ਲਈ ਤਰਲ ਪਦਾਰਥ ਜਿਵੇਂ ਨਿੰਬੂ-ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਓ.ਆਰ.ਐਸ ਦਾ ਘੋਲ ਆਦਿ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ, ਬਾਹਰ ਜਾਣ ਤੋਂ ਪਹਿਲਾਂ ਸ਼ਰੀਰ ਨੂੰ ਪੂਰੀ ਤਰ੍ਹਾਂ ਢੱਕਿਆ ਜਾਵੇ, ਸੂਤੀ ਅਤੇ ਹਲਕੇ ਰੰਗਾਂ ਦੇ ਕਪੜੇ ਪਹਿਨੇ ਜਾਣ, ਸੰਤੁਲਤ ਤੇ ਘਰ ਦਾ ਬਣਿਆ ਭੋਜਨ ਖਾਧਾ ਜਾਵੇ, ਧੁੱਪ ਵਿੱਚ ਬਾਹਰ ਜਾਣ ਤੋਂ ਗੁਰੇਜ਼ ਕੀਤਾ ਜਾਵੇ, ਆਸ ਪਾਸ ਦੀ ਸਾਫ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ।
ਇਸ ਮੌਕੇ ਜਿਲ੍ਹਾ ਸਿਹਤ ਅਫ਼ਸਰ ਜਸਪਾਲ ਸਿੰਘ, ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਅਤੇ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਹਾਜ਼ਰ ਸਨ।

Check Also

ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …