ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਅੱਜ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ਼ ਜਸਕਰਨ ਸਿੰਘ ਬੰਦੇਸ਼ਾ ਵਲੋਂ ਕੀਤਾ ਗਿਆ।ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ਼ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਅਤੇ ਆਪ ਆਗੂ ਬਲਵਿੰਦਰ ਸਿੰਘ ਕਾਲਾ ਵੀ ਮੌਜ਼ੂਦ ਸਨ।ਸਕੂਲ ਦੇ ਹੈਡਮਾਸਟਰ ਗੁਰਮੀਤ ਸਿੰਘ ਅਤੇ ਸਟਾਫ ਮੈਂਬਰਾਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਜ਼ਰੀਏ ਰਾਜ ਭਰ ਦੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ।ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜ਼ੀਹ ਦੇ ਰਹੇ ਹਨ।
ਐਡਵੋਕੇਟ ਅਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਸਰਕਾਰ ਦੇ ਤਰਜ਼ੀਹੀ ਖੇਤਰ ਹਨ ਅਤੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲਿਨਿਕ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹਨ।
Check Also
ਕਰਮਜੀਤ ਰਿੰਟੂ ਨੇ ਰਾਮਨਗਰ ਪੰਚਾਇਤ ‘ਚ ਸੜਕਾਂ ਤੇ ਗਲੀਆਂ ਬਣਾਉਣ ਦੇ ਕਾਰਜ਼ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ …
Punjab Post Daily Online Newspaper & Print Media