
ਬਠਿੰਡਾ, 17 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਨਜ਼ਦੀਕੀ ਪਿੰਡ ਫੱਤਾ ਬਾਲੂ ਦੇ ਨਗਰ ਨਿਵਾਸੀਆਂ, ਇਲਾਕੇ ਦੀਆਂ ਸੰਗਤਾਂ ਅਤੇ ਬਾਬਾ ਸੁਖਦੇਵ ਸਿੰਘ ਦੇ ਸਹਿਯੋਗ ਨਾਲ ਗੁਰਦੁਆਰਾ ਕਰੀਰਸਰ ਸਾਹਿਬ ਵਿਖੇ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜਾ ਮਨਾਇਆ ਗਿਆ। ਜਿਸ ਦੌਰਾਨ 18 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਪੰਥ ਦੇ ਪ੍ਰਸਿੱਧ ਕਥਾਵਾਚਕ ਗਿਆਨੀ ਧਰਮਵੀਰ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਗੁਰ ਇਤਿਹਾਸ ਦੀ ਕਥਾ ਸੁਣਾ ਕੇ ਨਿਹਾਲ ਕੀਤਾ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ਼ ਜੁੜਨ ਦੀ ਅਪੀਲ ਕੀਤੀ। ਸੰਤ ਬਾਬਾ ਪ੍ਰੀਤਮ ਸਿੰਘ ਜੀ ਮੱਲੜੀ ਵਾਲਿਆਂ ਨੇ ਸੰਗਤਾਂ ਨੂੰ ਰਸ ਭਿੰਨਾ ਕੀਰਤਨ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜੀ ਰੱਖਿਆ।ਪੰਥ ਪ੍ਰਸਿੱਧ ਕਵੀਸ਼ਰ ਭਾਈ ਅੰਮ੍ਰਿਤਪਾਲ ਸਿੰਘ ਤਰਨਤਾਰਨ ਵਾਲਿਆਂ ਦੇ ਜਥੇ ਨੇ ਆਪਣੀਆਂ ਕਵਿਤਾਵਾਂ ਨਾਲ਼ ਚੰਗਾ ਰੰਗ ਬੰਨ੍ਹਿਆ।ਖਾਸ ਖਿੱਚ ਦਾ ਕੇਂਦਰ ਰਹੇ ਗੁਰੂ ਹਰਗੋਬਿੰਦ ਸਕੂਲ ਲਹਿਰੀ ਦੇ ਗੱਤਕਾ ਜਥੇ ਨੇ ਆਪਣੇ ਗੱਤਕੇ ਦੇ ਜ਼ੌਹਰ ਦਿਖਾ ਕੇ ਸੰਗਤਾਂ ਅੰਦਰ ਜੈਕਾਰੇ ਲਾਉਣ ਲਈ ਜੋਸ਼ ਭਰ ਦਿੱਤਾ।ਇਲਾਕੇ ਦੀਆਂ ਧਾਰਮਿਕ ਸਖਸ਼ੀਅਤਾਂ ‘ਚੋਂ ਸੰਤ ਬਾਬਾ ਗੁਰਮੀਤ ਸਿੰਘ ਜੀ ਤਿਲੋਕੇਵਾਲੇ, ਸੰਤ ਬਾਬਾ ਦਰਸ਼ਨ ਸਿੰਘ ਜੀ ਫੱਤਾ ਮਾਲੋਕਾ, ਬਾਬਾ ਮੇਜਰ ਸਿੰਘ ਅਤੇ ਕੁੰਦਨ ਸਿੰਘ ਜੀ ਦੇਸੂ ਵਾਲਿਆਂ ਤੋਂ ਇਲਾਵਾ ਦੂਰੋਂ-ਨੇੜਿਓਂ ਪਹੁੰਚੀਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਵਾਈ ।ਅਖੀਰ ਵਿੱਚ ਆਈਆਂ ਹੋਈਆਂ ਧਾਰਮਿਕ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਹੁੰਚੀਆਂ ਸੰਗਤਾਂ ਦਾ ਬਾਬਾ ਸੁਖਦੇਵ ਸਿੰਘ ਜੀ ਨੇ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media