ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈਡ ਕਰਾਸ ਸੁਸਾਇਟੀ ਵਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ।ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨਾਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ।ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ.ਆਈ ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਸੇਵਾ ਕਰਨ।ਨੌਜਵਾਨਾਂ ਨੇ ਲੈਪਟਾਪ ਦੇਣ ਲਈ ਮਾਣਯੋਗ ਰਾਜਪਾਲ ਪੰਜਾਬ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਤੋਂ ਇਲਾਵਾ ਹੇਮਰ ਬੰਟੀ ਜੈਨ ਅਤੇ ਅਰੁਣ ਜੈਨ ਸਮੇਤ ਹੋਰ ਹਾਜ਼ਰੀਨ ਵੀ ਮੌਜ਼ੂਦ ਸਨ।
Check Also
ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 7 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …
Punjab Post Daily Online Newspaper & Print Media