Sunday, April 26, 2026

ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕੱਤਰ ਸ੍ਰੀਮਤੀ ਅਪਰਨਾ ਭਾਟੀਆ ਵੱਲੋਂ ਟਾਂਗਰਾ ਦਾਣਾ ਮੰਡੀ ਦਾ ਦੌਰਾ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਫੂਡ ਸਪਲਾਈ ਅਤੇ ਵੰਡ ਮੰਤਰਾਲੇ ਦੀ ਐਡੀਸ਼ਨਲ ਸਕੱਤਰ ਸ੍ਰੀਮਤੀ ਅਪਰਨਾ ਭਾਟੀਆ ਆਈ.ਏ.ਐਸ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਵਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੋਹਿਤ ਗੁਪਤਾ, ਐਸ.ਡੀ.ਐਮ ਬਾਬਾ ਬਕਾਲਾ ਰਜਨੀਸ਼ ਕੁਮਾਰ, ਜ਼ਿਲ਼੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਐਡੀਸ਼ਨਲ ਸਕੱਤਰ ਸ੍ਰੀਮਤੀ ਅਪਰਨਾ ਭਾਟੀਆ ਨੇ ਮੰਡੀ ਵਿੱਚ ਆਏ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਗੱਲ ਕੀਤੀ ਅਤੇ ਮੰਡੀ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੀ ਪ੍ਰਕਿਰਿਆ ਦੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਵੀ ਸੁਣੀਆਂ ਅਤੇ ਸਰਕਾਰ ਤੱਕ ਉਨ੍ਹਾਂ ਦੀ ਗੱਲ ਪਹੁੰਚਾਉਣ ਦਾ ਭਰੋਸਾ ਦਿੱਤਾ।ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਇਸ ਵਾਰ ਵੀ ਕੇਂਦਰੀ ਅੰਨ ਭੰਡਾਰ ਵਿੱਚ ਆਪਣਾ ਵੱਡਾ ਯੋਗਦਾਨ ਪਾਵੇਗਾ।
ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜ਼ਿਲ਼੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 353186 ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ।ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 390780 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 353186 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 120982 ਮੀਟਰਿਕ ਟਨ, ਮਾਰਕਫੈਡ ਨੇ 83256 ਮੀਟਰਿਕ ਟਨ, ਪਨਸਪ ਨੇ 80741 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰਸ਼ਨ ਨੇ 55295 ਮੀਟਰਿਕ ਟਨ ਅਤੇ ਐਫ਼.ਸੀ.ਆਈ ਨੇ 9437 ਮੀਟਰਿਕ ਟਨ ਕਣਕ ਖ਼ਰੀਦੀ ਹੈ।ਇਸ ਤੋਂ ਇਲਾਵਾ 3475 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।

 

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …