ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਆਮ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਸੰਬਧੀ ਜਾਗਰੂਕ ਕਰਨ ਲਈ ਅੱਜ ਦਫ਼ਤਰ
ਸਿਵਲ ਸਰਜਨ ਤੋਂ ਜਾਗਰੂਕਤਾ ਟੀਮਾਂ ਨੂੰ ਰਵਾਨਾ ਕੀਤਾ ਗਿਆ।ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਕਿਹਾ ਕਿ ਮਲੇਰੀਆ ਅਤੇ ਡੇਂਗੂ ਤੋਂ ਬਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ, ਕਿਉਕਿ ਇਲਾਜ਼ ਨਾਲੋ ਪਰਹੇਜ਼ ਜਿਆਦਾ ਜਰੂਰੀ ਹੈ।ਸਿਵਲ ਸਰਜਨ ਨੇ ਦੱਸਿਆ ਕਿ ਮਲੇਰੀਆ ਇੱਕ ਵੈਕਟਰ ਬੋਰਨ ਬੀਮਾਰੀ ਹੈ ਜੋ ਕਿ ਮਾਦਾ ਐਨਾਫਲੀਜ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ।ਜਿਸ ਦੇ ਲੱਛਣ ਕਾਂਬਾ ਲੱਗ ਕੇ ਤੇਜ਼ ਬੁਖਾਰ ਚੜ੍ਹਨਾ, ਤੇਜ਼ ਸਿਰਦਰਦ, ਮਾਸ ਪੇਸ਼ੀਆਂ ਅਤੇ ਜੋੜਾਂ ਦਾ ਦਰਦ, ਅੱਖਾਂ ਦੇ ਪਿੱਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਸ਼ੁਰੂ ਹੋ ਜਾਂਦਾ ਹੈ।ਮਲੇਰੀਆ ਬੁਖਾਰ ਦਾ ਸ਼ੱਕ ਹੋਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ਼ ਕਰਵਾਇਆ ਜਾਵੇ।
ਜਿਲ੍ਹਾ ਐਪੀਡੀਮੋਲੋਜਿਸਟ ਡਾ. ਹਰਜੋਤ ਕੌਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਰੋਜ਼ਾਨਾ ਟੀਮਾਂ ਭੇਜ ਕੇ ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਖਾਸ ਕਰਕੇ ਹੌਟ ਸਪੋਟ ਇਲਾਕਿਆਂ ਵਿੱਚ ਇਸ ਵਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵਲੋਂ ਕਿਹਾ ਕਿ ਜਿਲ੍ਹੇ ਭਰ ਵਿੱਚ ਆਮ ਲੋਕਾਂ ਨੂੰ ਪੋਸਟਰਾਂ, ਬੈਨਰਾ ਅਤੇ ਪੈਂਫਲਿਟ ਆਦਿ ਰਾਹੀਂ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜਿਲ੍ਹਾ ਸਿਹਤ ਅਫ਼ਸਰ ਡਾ. ਜਸਪਾਲ ਸਿੰਘ, ਜਿਲ੍ਹਾ ਟੀਕਾਕਰਣ ਅਫ਼ਸਰ ਡਾ ਰਸ਼ਮੀ ਵਿੱਜ, ਏ.ਐਮ.ਓ ਗੁਰਦੇਵ ਸਿੰਘ, ਪ੍ਰਿਤਪਾਲ ਸਿੰਘ, ਐਸ.ਆਈ ਸੁਖਦੇਵ ਸਿੰਘ, ਗੁਰਕਿਰਨ ਸਿੰਘ, ਬਲਵਿੰਦਰ ਸਿੰਘ, ਹਰਕਮਲ ਸਿੰਘ, ਹਰਮੀਤ ਸਿੰਘ, ਰਣਜੋਤ ਸਿੰਘ, ਕੁਲਦੀਪ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media