Monday, September 21, 2026

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂ ਯਾਤਰੀਆਂ ਦੀ ਚੌਥੀ ਬੱਸ ਨੂੰ ਹਲਕਾ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਤੋਂ ਰਵਾਨਾ ਕੀਤਾ ਗਿਆ।ਕੈਬਨਿਟ ਮੰਤਰੀ ਈ.ਟੀ.ਓ ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ, ਸਗੋਂ ਸਾਡੇ ਬਜ਼਼ੁਰਗਾਂ ਦੀ ਆਸਥਾ, ਸ਼ਰਧਾ ਅਤੇ ਆਤਮਿਕ ਸ਼ਾਂਤੀ ਨਾਲ ਜੁੜੀ ਇੱਕ ਮਹੱਤਵਪੂਰਨ ਸੇਵਾ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਬਜ਼਼ੁਰਗਾਂ ਨੂੰ ਪਾਵਨ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲ ਰਿਹਾ ਹੈ।ਕਿਹਾ ਕਿ ਯਾਤਰੀਆਂ ਦੀ ਸੁਰੱਖਿਆ, ਆਰਾਮ ਅਤੇ ਸੁਵਿਧਾ ਨੂੰ ਸਰਕਾਰ ਵੱਲੋਂ ਸਭ ਤੋਂ ਵੱਧ ਤਰਜ਼ੀਹ ਦਿੱਤੀ ਜਾ ਰਹੀ ਹੈ, ਤਾਂ ਜੋ ਹਰ ਸ਼ਰਧਾਲੂ ਆਪਣੀ ਯਾਤਰਾ ਨੂੰ ਪੂਰੀ ਸ਼ਾਂਤੀ ਅਤੇ ਆਸਥਾ ਨਾਲ ਪੂਰਾ ਕਰ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਦੀ ਸ਼ੂਰੂਆਤ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ ਕੀਤੀ ਗਈ ਸੀ ਅਤੇ ਇਹ ਯੋਜਨਾ ਲਗਾਤਾਰ ਸਫ਼ਲਤਾਪੂਰਵਕ ਅੱਗੇ ਵਧ ਰਹੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …