ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਪੰਜਾਬ ਵਿੱਚ ਚੱਲ ਰਹੀ ਸਿਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਚੁਗਾਵਾਂ ਸਾਧਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕੀਤਾ।ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ਼ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਅਤੇ ਕਿਸਾਨ ਆਗੂ ਬਲਬੀਰ ਸਿੰਘ ਬੋਪਾਰਾਏ ਸੀ.ਐਚ.ਟੀ ਮੈਡਮ ਹਰਜਿੰਦਰ ਕੌਰ ਲਵਪ੍ਰੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।ਸਕੂਲ ਦੇ ਹੈਡਮਾਸਟਰ ਸੁਖਵਿੰਦਰ ਕੌਰ, ਸ਼ਿੰੰਗਾਰਾ ਸਿੰਘ ਅਤੇ ਸਟਾਫ ਮੈਂਬਰਾਂ ਨੇ ਮਹਿਮਾਨਾਂ ਦਾ ਸਵਾਗਤ ਕੀਤਾ ।
ਉਦਘਾਟਨ ਮਗਰੋਂ ਬੋਲਦਿਆਂ ਚੇਅਰਮੈਨ ਬੰਦੇਸ਼ਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉਚਾ ਚੁੱਕਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਦਿੱਤੀ ਜਾ ਰਹੀ ਹੈ।ਇਸੇ ਲਈ ਹੁਣ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇ ਰਹੇ ਹਨ ।
ਉਘੇ ਫਿਲਮੀ ਕਲਾਕਾਰ ਅਤੇ ਆਪ ਦੇ ਮਾਝਾ ਜ਼ੋਨ ਦੇ ਮੀਡੀਆ ਇੰਚਾਰਜ਼ ਅਰਵਿੰਦਰ ਭੱਟੀ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਬਣਾਉਣ ਨੂੰ ਸਰਵਉਚ ਪਹਿਲ ਦੇ ਰਹੀ ਹੈ।ਸਕੂਲ ਪਸ਼ਾਸਨ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media