ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਢਾਬ ਖਟੀਕਾਂ ਵਿਖੇ ਜਾਨਾਨਾ ਹਸਪਤਾਲ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਦਸਿਆ ਕਿ ਬ੍ਰਿਟਿਸ਼ ਕਾਲ ਦੌਰਾਨ ਬਣੇ ਇਸ ਪ੍ਰਾਚੀਨ ਹਸਪਤਾਲ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਹਸਪਤਾਲ ਦੇ ਅੰਦਰ ਇੱਕ ਪੁਲੀਸ ਪੋਸਟ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਹਸਪਤਾਲ ਦੀਆਂ ਪਿਛਲੀਆਂ ਕੰਧਾਂ ਉਚੀਆਂ ਕੀਤੀਆਂ ਜਾਣਗੀਆਂ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਹਸਪਤਾਲ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਕੰਡਿਆਲੀ ਤਾਰ ਲਗਾਈ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਸਪਤਾਲ ਵਿੱਚ ਸੀ.ਸੀ.ਟੀ.ਵੀ ਕੈਮਰੇ ਵੀ ਲਗਾਏ ਜਾਣਗੇ।
ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਇਸ ਪ੍ਰਾਚੀਨ ਹਸਪਤਾਲ ਦੀ ਵਿਸ਼ੇਸ਼ ਮਹੱਤਤਾ ਹੈ।ਹਸਪਤਾਲ ਨੂੰ ਬਿਹਤਰ ਬਣਾਉਣ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਗੱਲ ਕੀਤੀ ਹੈ।ਹਸਪਤਾਲ ਦੇ ਨਵੀਨੀਕਰਨ ਲਈ 50 ਲੱਖ ਦੀ ਰਕਮ ਜਾਰੀ ਕਰਨ ਲਈ ਮੁੱਖ ਮੰਤਰੀ ਮਾਨ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਅੱਜ ਇਸ 50 ਲੱਖ ਰੁਪਏ ਦੀ ਵਰਤੋਂ ਕਰਕੇ ਹਸਪਤਾਲ ਵਿੱਚ ਉਸਾਰੀ ਦੇ ਕੰਮ ਦਾ ਉਦਘਾਟਨ ਕੀਤਾ ਗਿਆ’।ਹਸਪਤਾਲ ਨੂੰ ਬਿਹਤਰ ਬਣਾਉਣ ਲਈ ਵਾਧੂ ਫੰਡ ਉਪਲਬਧ ਕਰਵਾਏ ਜਾਣਗੇ ਹਸਪਤਾਲ ਦੇ ਓਪਰੇਟਿੰਗ ਥੀਏਟਰਾਂ, ਕਮਰਿਆਂ ਅਤੇ ਪਖਾਨਿਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।ਪੂਰੇ ਹਸਪਤਾਲ ਵਿੱਚ ਪੇਂਟ ਕਰਵਾਇਆ ਜਾ ਰਿਹਾ ਹੈ।
ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਉਹ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਮੁਲਾਕਾਤ ਕਰਕੇ ਹਸਪਤਾਲ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਹਸਪਤਾਲ ਨੂੰ ਇੱਕ ਮਿੰਨੀ ਸਿਵਲ ਹਸਪਤਾਲ ਵਿੱਚ ਬਦਲ ਦਿੱਤਾ ਜਾਵੇਗਾ।
ਇਸ ਮੌਕੇ ਕੌਂਸਲਰ ਵਿੱਕੀ ਦੱਤਾ, ਕੇਂਦਰੀ ਵਿਧਾਨ ਸਭਾ ਹਲਕਾ ਸੰਗਠਨ ਇੰਚਾਰਜ਼ ਹਰਪ੍ਰੀਤ ਸਿੰਘ ਆਹਲੂਵਾਲੀਆ, ਬਲਾਕ ਇੰਚਾਰਜ਼ ਰਿਸ਼ੀ ਕਪੂਰ, ਰਾਹੁਲ ਸੇਠੀ, ਬਿੱਟੂ ਡੋਡੀ, ਰਾਜੇਸ਼ ਪ੍ਰਧਾਨ, ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਨਗਰ ਨਿਗਮ ਦੇ ਅਧਿਕਾਰੀ ਮਜ਼ੂਦ ਸਨ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜੂਨ ਨੂੰ
ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ …
Punjab Post Daily Online Newspaper & Print Media