Tuesday, August 25, 2026

ਸਰਦਾਰ ਤੇਜਾ ਸਿੰਘ ਸਮੁੰਦਰੀ ‘ਤੇ ਪੁਸਤਕ ਰਲੀਜ਼ ਸਮਾਰੋਹ ਤੇ ਰਾਸ਼ਟਰੀ ਸੈਮੀਨਾਰ 4 ਮਈ ਨੂੰ

ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 4 ਮਈ 2026 ਨੂੰ ‘ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਜੀਵਨ ਯਾਤਰਾ ‘ਤੇ ਯੋਗਦਾਨ’ ਪੁਸਤਕ ਰਲੀਜ਼ ਸਮਾਰੋਹ ਅਤੇ ਰਾਸ਼ਟਰੀ ਸੈਮੀਨਾਰ ਗੁਰੂ ਨਾਨਕ ਭਵਨ ਸਥਿਤ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਸਵੇਰੇ 10:30 ਵਜੇ ਸ਼ੁਰੂ ਹੋਵੇਗਾ। ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ ਸ਼੍ਰੀ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦਕਿ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਵਿਸ਼ੇਸ਼ ਮਹਿਮਾਨ ਹੋਣਗੇ।ਪ੍ਰੋਗਰਾਮ ਦੇ ਆਰੰਭ ਵਿੱਚ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਸਵਾਗਤੀ ਸੰਬੋਧਨ ਕੀਤਾ ਜਾਵੇਗਾ।
ਪ੍ਰਿੰਸੀਪਲ ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਯੋਗਦਾਨ ‘ਤੇ ਵਿਸਥਾਰਪੂਰਵਕ ਵਿਅਖਿਆਨ ਪੇਸ਼ ਕੀਤਾ ਜਾਵੇਗਾ, ਜਦਕਿ ਡਾ. ਅਮਰਜੀਤ ਸਿੰਘ ਡਾਇਰੈਕਟਰ ਸਿੱਖ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪੁਸਤਕ ਦੀ ਸਮੀਖਿਆ ਕੀਤੀ ਜਾਵੇਗੀ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …