ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿੱਚ ਖੇਡ ਸਹੂਲਤਾਂ ਦੀ ਘਾਟ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਨੌਜਵਾਨਾਂ ਅਤੇ ਖੇਡ ਢਾਂਚੇ ਦੀ ਅਣਦੇਖੀ ਕਰਨ ਦੇ ਦੋਸ਼ ਲਗਾਏ ਹਨ।ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਸਰਕਾਰ ਬਣਨ ‘ਤੇ ਹਲਕਾ ਦੱਖਣੀ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਸਪੋਰਟਸ ਸਟੇਡੀਅਮ ਦਾ ਨਿਰਮਾਣ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।ਉਨ੍ਹਾਂ ਇਹ ਐਲਾਨ ਹਲਕਾ ਦੱਖਣੀ ਵਿੱਚ ਆਯੋਜਿਤ ਇਕ ਮੀਟਿੰਗ ਦੌਰਾਨ ਕੀਤਾ।
ਰਿੰਕੂ ਨਰੂਲਾ ਨੇ ਕਿਹਾ ਕਿ ਮੌਜ਼ੂਦਾ ਸਰਕਾਰ ਨੇ ਚੋਣਾਂ ਦੌਰਾਨ ਨੌਜਵਾਨਾਂ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ‘ਤੇ ਦੱਖਣੀ ਖੇਤਰ ਦੇ ਨੌਜਵਾਨਾਂ ਨੂੰ ਅੱਜ ਵੀ ਬੁਨਿਆਦੀ ਖੇਡ ਸਹੂਲਤਾਂ ਤੱਕ ਨਹੀਂ ਮਿਲ ਰਹੀਆਂ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਾ ਤਾਂ ਵਧੀਆ ਮੈਦਾਨ ਹਨ ਅਤੇ ਨਾ ਹੀ ਖਿਡਾਰੀਆਂ ਲਈ ਕੋਈ ਆਧੁਨਿਕ ਪ੍ਰਬੰਧ, ਜਿਸ ਕਾਰਨ ਕਈ ਹੁਨਰਮੰਦ ਨੌਜਵਾਨ ਪਿੱਛੇ ਰਹਿ ਜਾਂਦੇ ਹਨ।
ਰਿੰਕੂ ਨਰੂਲਾ ਨੇ ਕਿਹਾ ਕਿ ਖੇਡ ਗਤੀਵਿਧੀਆਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਮਜ਼ਬੂਤ ਮਾਧਿਅਮ ਹਨ, ਪਰ ਮੌਜੂਦਾ ਸਰਕਾਰ ਇਸ ਦਿਸ਼ਾ ਵਿੱਚ ਗੰਭੀਰ ਨਜ਼ਰ ਨਹੀਂ ਆਉਂਦੀ।ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਸਰਕਾਰ ਬਣਨ ‘ਤੇ ਹਲਕਾ ਦੱਖਣੀ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ ਅਤੇ ਇੱਕ ਆਧੁਨਿਕ ਸਪੋਰਟਸ ਸਟੇਡੀਅਮ ਬਣਾ ਕੇ ਨੌਜਵਾਨਾਂ ਨੂੰ ਵਧੀਆ ਮਾਹੌਲ, ਟ੍ਰੇਨਿੰਗ ਅਤੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਹਰੀਸ਼ ਕੁਮਾਰ, ਵਿਜੇ ਕੁਮਾਰ, ਅਮਿਤ ਆਹੂਜਾ, ਜਗਬੀਰ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media