Saturday, October 24, 2026

ਡੀ.ਏ.ਵੀ ਪਬਲਿਕ ਸਕੂਲ ਵਿਖੇ ਮਜ਼ਦੂਰ ਦਿਵਸ ਤੇ ਬੁੱਧ ਪੁੰਨਆ ਦਾ ਉਤਸਵ ਮਨਾਇਆ ਗਿਆ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਨੇ ਬੁੱਧ ਪੁੰਨਿਆ ਅਤੇ ਮਜ਼ਦੂਰ ਦਿਵਸ ਬੜੀ ਸ਼ਰਧਾਪੂਰਵਕ ਮਨਾਇਆ।ਵਿਦਿਆਰਥੀਆਂ ਵਿੱਚ ਮਿਹਨਤ ਦੀ ਇੱਜ਼ਤ, ਦਇਆ ਅਤੇ ਸ਼ਾਂਤੀਪੂਰਨ ਜੀਵਨ ਦੇ ਮੁੱਲਾਂ ਨੂੰ ਉਤਸ਼ਾਹਿਤ ਕੀਤਾ ਗਿਆ।
ਮਜ਼ਦੂਰ ਦਿਵਸ ਦੇ ਮੌਕੇ `ਤੇ ਵਿਦਿਆਰਥੀਆਂ ਨੇ ਸਮਾਜ ਦੀ ਤਰੱਕੀ ਵਿੱਚ ਮਹੱਤਵਪੂਰਨ ਯੋਗਦਾਨ ਦੇਣ ਵਾਲੇ ਮਜ਼ਦੂਰਾਂ ਦੀ ਅਟੱਲ ਮਿਹਨਤ ਨੂੰ ਸ਼ਰਧਾਂਜਲੀ ਭੇਂਟ ਕੀਤੀ ਕਲਾਸਰੂਮ ਚਰਚਾਵਾਂ ਰਾਹੀਂ ਉਨ੍ਹਾਂ ਨੇ ਹਰ ਕਿਸਮ ਦੇ ਕੰਮ ਦੀ ਕਦਰ ਕਰਨ ਦੀ ਮਹੱਤਤਾ `ਤੇ ਜ਼ੋਰ ਦਿੱਤਾ ਅਤੇ ਸਹਾਇਕ ਕਰਮਚਾਰੀਆਂ ਦੀਆਂ ਸਮਰਪਿਤ ਸੇਵਾਵਾਂ ਦੇ ਲਈ ਧੰਨਵਾਦ ਪ੍ਰਗਟ ਕੀਤਾ।
ਬੁੱਧ ਪੁੰਨਿਆ ਦੇ ਪਵਿੱਤਰ ਮੌਕੇ `ਤੇ ਵਿਦਿਆਰਥੀਆਂ ਨੂੰ ਗੌਤਮ ਬੁੱਧ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ ਗਈ।ਗਤੀਵਿਧੀਆਂ ਵਿੱਚ ਅਹਿੰਸਾ, ਦਇਆ ਅਤੇ ਸੱਚ ਦੇ ਰਾਹ `ਤੇ ਚੱਲਣ ਦੇ ਸੰਦਸ਼ਾਂ `ਤੇ ਧਿਆਨ ਕੇਂਦਰਿਤ ਕੀਤਾ ਗਿਆ।ਵਿਦਿਆਰਥੀਆਂ ਨੇ ਸੋਚ-ਵਿਚਾਰ ਭਰੀਆਂ ਪ੍ਰਸਤੁਤੀਆਂ ਵਿੱਚ ਭਾਗ ਲਿਆ ਅਤੇ ਇਹ ਵੀ ਸਾਂਝਾ ਕੀਤਾ ਕਿ ਇੰਨ੍ਹਾਂ ਸਿੱਖਿਆਵਾਂ ਨੂੰ ਦੈਨਿਕ ਜੀਵਨ ਵਿੱਚ ਕਿਵੇਂ ਅਪਣਾਇਆ ਜਾ ਸਕਦਾ ਹੈ ਤਾਂ ਜੋ ਸਮਰਸਤਾ ਅਤੇ ਖ਼ੁਸ਼ਹਾਲੀ ਨੂੰ ਵਧਾਇਆ ਜਾ ਸਕੇ।ਸਕੂਲ ਪ੍ਰਬੰਧਕ ਸ਼੍ਰੀਮਤੀ ਸਵੀਨ ਪੁਰੀ ਨੇ ਆਪਣੀਆਂ ਸ਼ੁਭ-ਕਾਮਨਾਵਾਂ ਦਿੱਤੀਆਂ।
ਸਕੂਲ ਪ੍ਰਿੰਸੀਪਲ ਡਾ. ਪੱਲਵੀ ਸੇਠੀ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ `ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਜ਼ਿੰਮੇਦਾਰ ਅਤੇ ਦਿਆਲੂ ਨਾਗਰਿਕ ਤਿਆਰ ਕਰਨ ਵਿੱਚ ਸਹਾਇਕ ਹੁੰਦੇ ਹਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ

ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …