Sunday, October 25, 2026

ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਿਹਤ ਜਾਗਰੂਕਤਾ ਸਬੰਧੀ ਦੋ ਰੋਜ਼ਾ ਕੈਂਪ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਿਹਤ ਪ੍ਰਤੀ ਜਾਗਰੂਕਤਾ ਸਬੰਧੀ ਦੋ ਰੋਜ਼ਾ ਕੈਂਪ ਲਗਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ’ਚ ਖਾਲਸਾ ਕਾਲਜ ਆਫ਼ ਨਰਸਿੰਗ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਆਪਣਾ ਮਹੱਤਵਪੂਰਨ ਯੋਗਦਾਨ ਪਾਇਆ।
ਡਾ. ਕੁਮਾਰ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਹਰੇਕ ਵਿਅਕਤੀ ਆਪਣੀ ਰੋਜ਼ਮਰਾ ਦੀ ਜ਼ਿੰਦਗੀ ’ਚ ਐਨਾ ਜਿਆਦਾ ਵਿਅਸਤ ਹੈ ਕਿ ਆਪਣੀ ਖੁਰਾਕ ਅਤੇ ਸਿਹਤ ਪੱਖੋਂ ਅਵੇਸਲ੍ਹਾ ਹੋ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਦੀ ਦੌੜ ’ਚ ਤਣਾਅ ਦਾ ਸ਼ਿਕਾਰ ਹੋ ਜਾਂਦਾ ਹੈ, ਜਿਸ ਸਦਕਾ ਸਿਹਤ ਦੇ ਪੱਧਰ ’ਚ ਦਿਨ-ਬ-ਦਿਨ ਗਿਰਾਵਟ ਆ ਰਹੀ ਹੈ ਤੇ ਜਿਆਦਾਤਰ ਵਿਅਕਤੀ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ।ਇਸ ਲਈ ਸਮੇਂ-ਸਮੇਂ ‘ਤੇ ਸਰੀਰ ਦਾ ਚੈਕਅੱਪ ਕਰਵਾਉਣਾ ਜ਼ਰੂਰੀ ਹੈ।
ਪ੍ਰੋਗਰਾਮ ਕੋਆਰਡੀਨੇਟਰ ਅਸਿਸਟੈਂਟ ਪ੍ਰੋਫੈਸਰ ਡਾ. ਜਸਪ੍ਰੀਤ ਕੌਰ ਨੇ ਨਰਸਿੰਗ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਦਿੱਤੇ ਗਏ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਂਪ ’ਚ 115 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਜਿਆਦਾਤਰ ਬੱਚਿਆਂ ਦਾ ਬਾਡੀ ਮਾਸ ਇੰਡੈਕਸ ਅਤੇ ਬਲੱਡ ਪ੍ਰੈਸ਼ਰ ਨਾਰਮਲ ਸੀ।ਕੈਂਪ ਉਪਰੰਤ ਡਾ. ਕੁਮਾਰ ਨੇ ਡਾ. ਜਸਪ੍ਰੀਤ ਕੌਰ ਨਾਲ ਮਿਲ ਕੇ ਸਟੂਡੈਂਟ ਵਲੰਟੀਅਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …