Sunday, October 25, 2026

ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 5 ਮਈ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਸੰਗਤਾਂ ਨੂੰ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਗੁਰੂ ਭਰੋਸੇ ਨਾਲ ਸਿੱਖੀ ਪ੍ਰਚਾਰ ਦੀ ਵੱਡੀ ਸੇਵਾ ਕੀਤੀ। ਉਨ੍ਹਾਂ ਸੰਗਤਾਂ ਨੂੰ ਮਾਤਾ ਜੀ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਪ੍ਰੇਰਨਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਜਰਨਲ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਪਰਜਿੰਦਰ ਸਿੰਘ, ਮੈਨੇਜਰ ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਬੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਮੁਕਾਬਲੇ ਦੀਆਂ ਪ੍ਰੀਖਿਆਵਾਂ ਸਬੰਧੀ ਅੰਗਰੇਜ਼ੀ’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ‘ਮੁਕਾਬਲੇ ਦੀਆਂ …