Saturday, October 3, 2026

ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਤਰਨ ਤਾਰਨੀ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 8 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜ਼ਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿੱਚ ਕਾਰਜ਼ਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ।ਉਨ੍ਹਾਂ ਨੇ ਆਪਣੇ ਕਾਰਜ਼ਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ।ਉਨ੍ਹਾਂ ਨੇ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਨੇ ਵੀ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …