Wednesday, August 19, 2026

ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਦਾ ਆਗਾਜ਼

ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨੁਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ।ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਮੋਹਾਲੀ, ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਨਸਿਕ ਸਿਹਤ ਮਾਹਿਰਾਂ ਦੇ ਸਹਿਯੋਗ ਨਾਲ ਇਹ ਫਲੈਗਸ਼ਿਪ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ 9 ਜਿਲ੍ਹਿਆਂ ਦੇ 1400 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਇਸ ਮੁਹਿੰਮ ਦੀ ਸ਼ੂਰੂਆਤ ਬੀਤੇ ਦਿਨ ਅੰਮ੍ਰਿਤਸਰ ਤੋਂ ਹੋਈ, ਜਿਥੇ ਜਿਲ੍ਹੇ ਦੇ 3238 ਅਧਿਆਪਕਾਂ ਨੂੰ 16 ਦਿਨਾਂ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟ੍ਰੇਨਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ), ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਟਾਊਨ ਹਾਲ ਐਟ ਮਾਲ ਮੰਡੀ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੇ ਰਹੇ ਟ੍ਰੇਨਰਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਹਿਰਾਂ ਵੱਲੋਂ ਦੋ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਹੈ।ਕੈਬਿਨਟ ਮੰਤਰੀ ਦਾ ਜਿਲ੍ਹਾ ਸਿੱਖਿਆ ਅਫਸਰ ਰਜੇਸ਼ ਕੁਮਾਰ, ਉਪ ਜਿਲ੍ਹਾ ਸਿੱਖਿਆ ਅਫਸਰ ਰਜੇਸ਼ ਖੰਨਾ ਅਤੇ ਪ੍ਰਿੰਸੀਪਲ ਮੈਡਮ ਜੇ.ਕੇ ਸ਼ਿੰਗਾਰੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਜਿਲ੍ਹਾ ਨੋਡਲ ਇੰਚਾਰਜ਼ ਸਰਦਾਰ ਸੁਖਵਿੰਦਰ ਸਿੰਘ, ਮੁਖਤਾਰ ਸਿੰਘ, ਸ੍ਰੀਮਤੀ ਰਮਿੰਦਰ ਬਜਾਜ, ਡਿਟਸੂ ਚੰਡੀਗੜ੍ਹ ਤੋਂ ਤਰਨ ਅਤੇ ਨਿਸਚੇ ਸਮੇਤ ਸਕੂਲ ਦੇ ਅਧਿਆਪਕ ਹਾਜ਼ਰ ਸਨ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …