ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਦੇ ਦਿਸ਼ਾ-ਨਿਰਦਸ਼ਾਂ ਹੇਠ
ਸਿਹਤ ਵਿਭਾਗ ਵਲੋਂ ਨਗਰ ਨਿਗਮ ਦੇ ਸਹਿਯੋਗ ਨਾਲ ‘ਹਰ ਸ਼ੂਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇਅ ਅਤੇ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕੰਪਨੀ ਬਾਗ ਵਿਖੇ ਸਥਿਤ ਸਰਵਿਸ ਕਲੱਬ ਤੋਂ ਕੀਤੀ ਗਈ।
ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਕਈ ਥਾਵਾਂ ‘ਤੇ ਪਾਣੀ ਇਕੱਠਾ ਹੋਣਾ ਸੁਭਾਵਿਕ ਹੈ, ਪਰ ਜਿੱਥੇ ਪਾਣੀ ਖੜ੍ਹਾ ਰਹੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਵਧੇਗੀ।ਮੱਛਰਾਂ ਦੀ ਪੈਦਾਵਾਰ ਨੂੰ ਰੋਕਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁਕਰਵਾਰ ਆਪਣੇ ਘਰਾਂ ਵਿੱਚ ਕੂਲਰਾਂ, ਫਰਿੱਜਾਂ ਦੀਆਂ ਟਰੇਆਂ, ਗਮਲਿਆਂ, ਪਾਣੀ ਵਾਲੀਆਂ ਟੈਂਕੀਆਂ ਅਤੇ ਛੱਤਾਂ ‘ਤੇ ਪਏ ਨਾਕਾਰਾ ਸਮਾਨ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।ਲੋਕਾਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਕਰਨ ਦੀ ਸਲਾਹ ਦਿੱਤੀ ਗਈ।
ਜਿਲ੍ਹਾ ਐਪੀਡਿਮੋਲੋਜਿਸਟ ਡਾ. ਹਰਜੋਤ ਕੌਰ ਨੇ ਦੱਸਿਆ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ, ਜੋ ਏਡੀਜ਼ ਐਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ।ਇਸ ਦੇ ਮੁੱਖ ਲੱਛਣ ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿੱਛੇ ਦਰਦ, ਉਲਟੀਆਂ ਅਤੇ ਨੱਕ ਜਾਂ ਮਸੂੜਿਆਂ ਵਿੱਚੋਂ ਖੂਨ ਆਉਣਾ ਆਦਿ ਹਨ।ਡੇਂਗੂ ਦੇ ਲੱਛਣ ਦਿਖਾਈ ਦੇਣ ‘ਤੇ ਤੁਰੰਤ ਸਰਕਾਰੀ ਹਸਪਤਾਲ ਵਿੱਚ ਮੁਫ਼ਤ ਜਾਂਚ ਅਤੇ ਇਲਾਜ਼ ਕਰਵਾਇਆ ਜਾਵੇ।ਇਸ ਤੋਂ ਪਹਿਲਾਂ ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਵੱਲੋਂ ਸਮੂਹ ਆਸ਼ਾ ਵਰਕਰਾਂ, ਨਰਸਿੰਗ ਸਟੂਡੈਂਟਸ ਅਤੇ ਪੈਰਾ ਮੈਡੀਕਲ ਸਟਾਫ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ।
ਇਸ ਮੌਕੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ, ਬਲਜੀਤ ਸਿੰਘ, ਐਸ.ਆਈ ਸੁਖਦੇਵ ਸਿੰਘ, ਹਰਵਿੰਦਰ ਸਿੰਘ, ਹਰਕਮਲ ਸਿੰਘ, ਆਈ.ਸੀ ਹਰਮੀਤ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਨਗਰ ਨਿਗਮ ਤੋਂ ਸੀ.ਐਸ.ਓ. ਮਲਕੀਤ ਸਿੰਘ, ਐਸ.ਆਈ. ਸ਼ਾਮ ਸਿੰਘ, ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਨਰਸਿੰਗ ਸਟੂਡੈਂਟਸ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media