Thursday, June 25, 2026

ਰੈਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਟਰੱਸਟ ਸਨਮਾਨਿਤ

ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜ਼ਕਾਰੀ ਸੈਕਟਰੀ ਰੈਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਡਾ.ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਟਰੱਸਟ ਦੇ ਅਹੁੱਦੇਦਾਰ ਮਨਪ੍ਰੀਤ ਸਿੰਘ ਸੰਧੂ ਵੱਲੋਂ ਪ੍ਰਾਪਤ ਕੀਤਾ ਗਿਆ।
ਸਮਾਗਮ `ਚ ਬਤੌਰ ਮੁੱਖ ਮਹਿਮਾਨ ਪਹੁੰਚੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਤੋਂ ਇਲਾਵਾ ਰੈਡ ਕਰਾਸ ਸੁਸਾਇਟੀ ਦੇ ਆਨਰੇਰੀ ਸਕੱਤਰ ਪ੍ਰਗਤੀ ਸੇਠੀ (ਪੀ.ਸੀ.ਐਸ), ਕਾਰਜ਼ਕਾਰੀ ਸੈਕਟਰੀ ਸੈਮਸਨ ਮਸੀਹ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ ਸੰਘ ਵੱਲੋਂ ਬਿਨ੍ਹਾਂ ਕਿਸੇ ਭੇਦ ਭਾਵ ਤੋਂ ਮਨੁੱਖਤਾ ਦੀ ਭਲਾਈ ਲਈ ਨਿਰੰਤਰ ਨਿਭਾਏ ਜਾ ਰਹੇ ਸੇਵਾ ਕਾਰਜ਼ਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟਰੱਸਟ ਵੱਲੋਂ ਹੜ੍ਹਾਂ ਦੌਰਾਨ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਨੂੰ ਵੱਡਾ ਸਹਿਯੋਗ ਦਿੰਦਿਆਂ ਜਿਥੇ ਸ਼ੁਰੂਆਤੀ ਦਿਨਾਂ `ਚ ਵੱਡੇ ਪੱਧਰ ‘ਤੇ ਰਾਸ਼ਨ ਦੀਆਂ ਕਿੱਟਾਂ, ਪਸ਼ੂਆਂ ਲਈ ਮੱਕੀ ਦਾ ਆਚਾਰ, ਕੰਬਲ, ਫੌਗ ਮਸ਼ੀਨਾਂ, ਮੱਛਰਦਾਨੀਆਂ ਅਤੇ ਤਰਪਾਲਾਂ ਆਦਿ ਸਮਾਨ ਵੰਡਿਆ ਗਿਆ ਸੀ, ਉਥੇ ਹੀ ਹੜ੍ਹਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹਾਂ ਲਈ ਪ੍ਰਤੀ ਪਰਿਵਾਰ 1 ਲੱਖ ਰੁਪਏ ਦੀ ਵੱਡੀ ਆਰਥਿਕ ਮਦਦ ਕਰ ਕੇ ਇੱਕ ਨਿਵੇਕਲੀ ਮਿਸਾਲ ਪੇਸ਼ ਕੀਤੀ ਹੈ।
ਇਸ ਮੌਕੇ ਪਿੰਗਲਵਾੜਾ ਸੁਸਾਇਟੀ ਤੋਂ ਮਾਸਟਰ ਰਾਜਬੀਰ ਸਿੰਘ, ਆਸ਼ੂ ਵਿਸ਼ਾਲ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜ਼ੂਦ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …