Sunday, December 22, 2024

ਅਰਪਨਦੀਪ ਕੌਰ ਬਾਜਵਾ ਬਣੀ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਦੀ ਸੋਨ ਪਰੀ

PPN1701201509
ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸ’ਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ ਹੋਣਹਾਰ ਵਿਦਿਆਰਥਣ ਅਤੇ ਖਿਡਾਰਨ ਅਰਪਨਦੀਪ ਕੌਰ ਬਾਜਵਾ ਨੇ ਪਿਛਲੇ ਦਿਨੀਂ ਗੁਜਰਾਤ ਵਿਖੇ ਹੋਏ ਸੀ.ਬੀ.ਐਸ.ਈ. ਨੈਸ਼ਨਲ ਐਥਲੈਟਿਕਸ ਦੇ ਸ਼ਾਟ ਪੁਟ ਅਤੇ ਡਿਸਕਸ ਥਰੋ ਦੇ ਮੁਕਾਬਲਿਆਂ ਵਿੱਚ ਪਹਿਲੇ ਨੰਬਰ ਤੇ ਰਹੀ। ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ 8 ਤੋਂ 12ਜਨਵਰੀ ਦੇ ਪਹਿਲੇ ਹਫਤੇ  ਨੂੰ ਗੁਜਰਾਤ ਦੇ ਮਹਿਸਾਨਾ ਵਿਖੇ ਹੋਏ ਐਥਲੈਟਿਕਸ ਦੇ ਸ਼ਾਟਪੁਟ ਦੇ ਮੁਕਾਬਲੇ ਵਿੱਚ 11.29 ਮੀਟਰ ਤੇ ਡਿਸਕਸ ਥਰੋ ਵਿੱਚ 39.82 ਮੀਟਰ ਸੁੱਟ ਕੇ ਸੋਨੇ ਦਾ ਤਗਮਾ ਹਾਸਲ  ਕੀਤਾ।ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ, ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ, ਸ. ਨਵਪ੍ਰੀਤ ਸਿੰਘ, ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਅਰਪਨਦੀਪ ਕੌਰ ਦਾ ਸਕੂਲ ਪੁੱਜਣ ਤੇ ਨਿੱਘਾ ਸੁਆਗਤ ਕੀਤਾ ਅਤੇ ਉਸਨੂੰ ਉਸ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿ’ਤੀ।ਉਹਨਾਂ ਅਰਪਨਦੀਪ ਕੌਰ ਦੀ ਸਫਲਤਾ ਲਈ ਉਸਦੇ ਕੋਚ ਸ. ਸੂਰਤ ਸਿੰਘ ਬਾਜਵਾ ਅਤੇ ਉਸ ਦੇ ਮਾਤਾੁ-ਪਿਤਾ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਉਸਨੂੰ ਹੋਰ ਵੱਡੀਆਂ ਪ੍ਰਾਪਤੀਆਂ ਕਰਨ ਲਈ ਸ਼’ੁਭ ਕਾਮਨਾਵਾਂ ਦਿੱਤੀਆਂ ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply