Tuesday, May 12, 2026

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ‘ਚ ਜ਼ਿਲ੍ਹਾ ਅੰਮ੍ਰਿਤਸਰ ਪੰਜਾਬ ਵਿੱਚ ਅਵਲ

ACD Systems Digital Imaginÿþ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਨੇ ਬਾਜ਼ੀ ਮਾਰੀ ਹੈ।ਦਸਵੀਂ ਜਮਾਤ ਦੇ ਇਮਤਿਹਾਨ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ 26,443 ਹਜ਼ਾਰ ਵਿਦਿਆਰਥੀਆਂ ਵਿੱਚੋਂ 26,022 ਵਿਦਿਆਰਥੀ ਪਾਸ ਹੋਏ ਹਨ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.41 ਰਹੀ ਹੈ, ਜੋ ਕਿ ਸਾਰੇ ਪੰਜਾਬ ਵਿੱਚੋਂ ਪਹਿਲੇ ਸਥਾਨ `ਤੇ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਰਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਸ਼ਾਨਦਾਰ ਉਪਲੱਬਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ, ਦੂਰਦਰਸ਼ੀ ਸੋਚ ਅਤੇ ਸਕੂਲ ਸਿੱਖਿਆ ਵਿਭਾਗ ਦੇ ਉਚ ਅਧਿਕਾਰੀਆਂ ਦੀਆਂ ਪ੍ਰਭਾਵਸ਼ਾਲੀ ਨੀਤੀਆਂ ਦਾ ਨਤੀਜਾ ਹੈ।ਉਨ੍ਹਾਂ ਕਿਹਾ ਕਿ ਇਸ ਸਫਲਤਾ ਵਿੱਚ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੀ ਯੋਗ ਅਗਵਾਈ, ਲਗਾਤਾਰ ਮਾਰਗਦਰਸ਼ਨ ਅਤੇ ਸਿੱਖਿਆ ਪ੍ਰਤੀ ਵਚਨਬੱਧਤਾ ਦਾ ਯੋਗਦਾਨ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੇਸ਼ ਖੰਨਾ ਨੇ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ ਹੈ।ਉਨ੍ਹਾਂ ਸਾਰੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਉਹ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਸਿੱਖਿਆ ਦੇ ਹਰ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰਦੇ ਰਹਿਣਗੇ।

Check Also

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਸਟੋਰੇਜ਼ ‘ਤੇ ਮੁਕੰਮਲ ਪਾਬੰਦੀ – ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ …