Thursday, June 18, 2026

ਸ਼ਹਿਰ ਦੀ ਚਾਰਦੀਵਾਰੀ ਅੰਦਰ ਸ਼ਰਾਬ, ਮੀਟ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਸਟੋਰੇਜ਼ ‘ਤੇ ਮੁਕੰਮਲ ਪਾਬੰਦੀ – ਜਿਲ੍ਹਾ ਮੈਜਿਸਟਰੇਟ

ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਅਧਿਸੂਚਨਾ ਰਾਹੀਂ ਅੰਮ੍ਰਿਤਸਰ ਸ਼ਹਿਰ ਦੀ ਚਾਰਦੀਵਾਰੀ, ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ (ਸ੍ਰੀ ਦਮਦਮਾ ਸਾਹਿਬ), ਬਠਿੰਡਾ ਨੂੰ ਪਵਿੱਤਰ ਸ਼ਹਿਰ ਐਲਾਨਦਿਆਂ ਇਹਨਾਂ ਪਵਿੱਤਰ ਸ਼ਹਿਰਾਂ ਦੇ ਨਿਰਧਾਰਤ ਸਥਾਨਾਂ ‘ਤੇ ਸ਼ਰਾਬ, ਮੀਟ, ਪਾਨ, ਬੀੜੀ/ ਸਿਗਰਟ/ ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ‘ਤੇ ਪਾਬੰਦੀ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਸੀ। ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਸ਼ਹਿਰ ਦੀ ਚਾਰਦੀਵਾਰੀ ਪਵਿੱਤਰ ਸ਼ਹਿਰ ਵਿੱਚ ਪਾਨ, ਬੀੜੀ/ਸਿਗਰਟ/ਤੰਬਾਕੂ ਅਧਾਰਿਤ ਪਦਾਰਥਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਵਿਕਰੀ ਅਤੇ ਸਟੋਰੇਜ਼ ‘ਤੇ ਪੂਰਨ ਪਾਬੰਦੀ ਲਗਾਈ ਹੈ।
ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ 7 ਜੁਲਾਈ 2026 ਤੱਕ ਲਾਗੂ ਰਹੇਗਾ।ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਅੰਮ੍ਰਿਤਸਰ ਇਸ ਹੁਕਮ ਦਾ ਪਾਲਣ ਕਰਵਾਉਣ ਲਈ ਜਿੰਮੇਵਾਰ ਹੋਣਗੇ।

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …