Wednesday, May 13, 2026

ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਨਾ ਲਗਾਈ ਜਾਵੇ ਅੱਗ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) -ਦਲਵਿੰਦਰਜੀਤ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁੱਲ ਨਾ ਲਗਾਉਣ।ਉਨ੍ਹਾਂ ਕਿਹਾ ਕਿ ਨਾੜ ਨੂੰ ਅੱਗ ਲਗਾਉਣ ਨਾਲ ਨਾਈਟਰੋਜਨ, ਫਾਸਫੋਰਸ ਅਤੇ ਪੁਟਾਸ਼ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਲਘੂ ਤੱਤ ਨਸ਼ਟ ਹੋ ਜਾਂਦੇ ਹਨ।ਇਸ ਨਾਲ ਜ਼ਰਿੀਲੀਆਂ ਗੈਸਾਂ ਜਿਵੇਂ ਕਾਰਬਨ ਡਾਈਆਕਸਾਈਡ, ਕਾਰਬਨ ਮੋਨੋਆਕਸਾਈਡ, ਮੀਥੇਨ, ਨਾਈਟਰਸ ਆਕਸਾਈਡ ਆਦਿ ਪੈਦਾ ਹੁੰਦੀਆਂ ਹਨ, ਜਿਸ ਕਾਰਨ ਮਨੁੱਖਾਂ ਵਿੱਚ ਸਾਹ, ਅੱਖਾਂ ਵਿੱਚ ਜਲਣ ਅਤੇ ਚਮੜੀ ਦੇ ਰੋਗਾਂ ਦਾ ਖਤਰਾ ਪੈਦਾ ਹੋ ਜਾਂਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ਵ ਪੱਧਰ ‘ਤੇ ਆਲਮੀ ਤਪਸ਼ ਵਧਣ ਨਾਲ ਹੋ ਰਹੀਆਂ ਮੌਸਮੀ ਤਬਦੀਲੀਆਂ ਦੇ ਪ੍ਰਤੀਕੂਲ ਪ੍ਰਭਾਵ ਪਿਛਲੇ ਸਾਲਾਂ ਦੌਰਾਨ ਫਸਲਾਂ ਦੀ ਕਾਸ਼ਤ ਉੱਪਰ ਪ੍ਰਤੱਖ ਰੂਪ ਵਿੱਚ ਦੇਖਣ ਨੂੰ ਮਿਲ ਰਹੇ ਹਨ, ਜਿਸ ਦੇ ਨਤੀਜੇ ਵਜੋਂ ਬੇੇਮੌਸਮੀ ਬਰਸਾਤਾਂ ਨਾਲ ਅਚਨਚੇਤ ਹੜ੍ਹ ਆ ਰਹੇ ਹਨ ਅਤੇ ਦਿਨ ਦਾ ਤਾਪਮਾਨ ਵਧਣ ਕਾਰਨ ਸੋਕੇ ਵਰਗੀਆਂ ਸਥਿਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਖੇਤੀ ਮਾਹਿਰਾਂ ਅਨੁਸਾਰ ਮੌਸਮੀ ਤਬਦੀਲੀਆਂ ਕਾਰਨ ਫਸਲਾਂ ਨੂੰ ਲੱਗਣ ਵਾਲੇ ਕੀੜਿਆਂ ਮਕੌੜਿਆਂ ਅਤੇ ਬਿਮਾਰੀਆਂ ਵਿੱਚ ਬਦਲਾਅ ਵੀ ਦੇਖਣ ਨੂੰ ਮਿਲ ਰਿਹਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਖੇਤੀਬਾੜੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਨੂੰ ਤਰਜ਼ੀਹ ਦੇਣੀ ਪਵੇਗੀ।ੱ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਕਣਕ ਦੇ ਨਾੜ ਨੂੰ ਅੱਗ ਬਿਲਕੁੱਲ ਨਾ ਲਗਾਉਣ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

Check Also

ਬੀ.ਬੀ.ਕੇ. ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਮਨਾਇਆ ਗਿਆ ‘ਧਰਤੀ ਦਿਵਸ’

ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵੱਲੋਂ ਨੈਸ਼ਨਲ ਐਜੂਟਰੱਸਟ ਆਫ਼ …