Wednesday, May 13, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ‘ਈਕੋ ਵਿਜ਼ਨਰੀ ਲੀਡਰਸ਼ਿਪ ਅਵਾਰਡ 2026’ ਨਾਲ ਸਨਮਾਨਿਤ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਦੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਉਨ੍ਹਾਂ ਦੀ ਉਦਾਹਰਣਯੋਗ ਅਗਵਾਈ, ਅਗਾਂਹਵਧੂ ਸੋਚ ਅਤੇ ਕੈਂਪਸ ਵਿੱਚ ਟਿਕਾਊਪਣ ਅਤੇ ਵਾਤਾਾਵਰਨਕ ਜਿੰਮੇਵਾਰੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਲਗਾਤਾਰ ਯਤਨਾਂ ਦੇ ਮੱਦੇਨਜ਼ਰ ‘ਇਕੋ ਵਿਜ਼ਨਰੀ ਲੀਡਰਸ਼ਿਪ ਅਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ।ਇਹ ਸਨਮਾਨ ਨੈਸ਼ਨਲ ਐਜੂਟਰਸਟ ਆਫ ਇੰਡੀਆ ਵੱਲੋਂ ਆਯੋਜਿਤ “ਗ੍ਰੀਨ ਭਾਰਤ ਟੂ-ਵੀਕ ਇੰਪੈਕਟ ਚੈਲੈਂਜ (ਗ੍ਰੀਨ ਐਕਸ਼ਨਜ਼ ਤੋਂ ਸਸਟੇਨੇਬਲ ਲਿਵਿੰਗ ਤੱੱਕ)” ਦੌਰਾਨ ਪ੍ਰਦਾਨ ਕੀਤਾ ਗਿਆ।ਸੰਸਥਾ ਨੂੰ ਵਾਤਾਵਰਨ ਸੁਰੱਖਿਆ, ਸਮੁਦਾਇਕ ਭਾਗੀਦਾਰੀ ਅਤੇ ਸਸਟੇਨੇਬਲ ਡਿਵੈਲਪਮੈਂਟ ਗੋਲਜ਼ ਨਾਲ ਸਹਿਮਤੀ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਲਈ ‘ਸਸਟੇਨੇਬਲ ਕੈਂਪਸ ਅਵਾਰਡ 2026’ ਨਾਲ ਵੀ ਸਨਮਾਨਿਤ ਕੀਤਾ ਗਿਆ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਨੈਸ਼ਨਲ ਐਜੂਟਰਸਟ ਆਫ ਇੰਡੀਆ ਦੇ ਚੀਫ ਐਗਜੀਕਿਊਟਿਵ ਅਫਸਰ ਸਮਰਥ ਸ਼ਰਮਾ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਵਾਤਾਵਰਨ ਸੁਰੱਖਿਆ ਲਈ ਅਰਥਪੂਰਨ ਕਦਮ ਚੁੱਕਣ ਲਈ ਪ੍ਰੇਰਿਤ ਕਰਦੇ ਹਨ।ਵਿਦਿਆਰਥੀਆਂ ਦੀਆਂ ਉਪਲੱਬਧੀਆਂ ਨੂੰ ਵੀ ਮਾਨਤਾ ਦਿੰਦਿਆਂ, ਜਿੱਥੇ 116 ਭਾਗੀਦਾਰਾਂ ਨੂੰ ਚੈਲੈਂਜ ਵਿੱਚ ਸਰਗਰਮ ਭਾਗੀਦਾਰੀ ਅਤੇ ਯੋਗਦਾਨ ਲਈ ‘ਸਸਟੇਨੇਬਿਲਿਟੀ ਚੈਂਪੀਅਨ ਅਵਾਰਡ’ ਨਾਲ ਸਨਮਾਨਿਤ ਕੀਤਾ ਗਿਆ।ਡਾ. ਸੁਰਭੀ ਧੀਰ ਅਤੇ ਡਾ. ਨਿਧੀ ਅਗਰਵਾਲ ਨੋਡਲ ਅਫਸਰ ਨੂੰ ਸਸਟੇਨੇਬਿਲਿਟੀ ਸਬੰਧੀ ਗਤੀਵਿਧੀਆਂ ਵਿੱਚ ਸਮਰਪਿਤ ਮਾਰਗਦਰਸ਼ਨ ਅਤੇ ਸਫਲ ਕਾਰਜ਼ਾਂ ਲਈ ‘ਸਸਟੇਨੇਬਿਲਿਟੀ ਮੈਨਟਰ ਅਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ।
ਇਹ ਸਨਮਾਨ ਡਾ. ਰਾਜਨੀਸ਼ ਅਰੋੜਾ ਮੈਨੇਜਿੰਗ ਡਾਇਰੈਕਟਰ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਅਤੇ ਸੁਦਰਸ਼ਨ ਕਪੂਰ ਚੇਅਰਪਰਸਨ ਸਥਾਨਕ ਸਲਾਹਕਾਰ ਕਮੇਟੀ ਦੀ ਹਾਜ਼ਰੀ ਵਿੱਚ ਪ੍ਰਾਪਤ ਕੀਤੇ ਗਏ।

Check Also

ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕਣਕ ਦੇ ਨਾੜ ਨੂੰ ਨਾ ਲਗਾਈ ਜਾਵੇ ਅੱਗ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) -ਦਲਵਿੰਦਰਜੀਤ ਸਿੰਘ ਆਈ.ਏ.ਐਸ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ …