Saturday, October 3, 2026

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਦੀਆਂ ਵਿਦਿਆਰਥਣਾਂ ਨੇ ਦਸਤਾਰ ਬੰਦੀ ਮੁਕਾਬਲੇ ’ਚ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਹ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦੇਣ ਦੱਸਿਆ ਕਿ ਬੀ.ਏ ਐਲ.ਐਲ.ਬੀ. ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ’ਚ ਲਵਪ੍ਰੀਤ ਕੌਰ ਅਤੇ ਮਨਜੀਤ ਕੌਰ ਨੇ ਖਾਲਸਾ ਕਾਲਜ ਵਿਖੇ ਕਰਵਾਏ ਗਏ ਦਸਤਾਰ ਬੰਦੀ ਮੁਕਾਬਲੇ ਦੌਰਾਨ ਕ੍ਰਮਵਾਰ ਪਹਿਲਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਮੁਕਾਬਲੇ ਦੌਰਾਨ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਮੌਕੇ ਡਾ. ਜਸਪਾਲ ਸਿੰਘ ਨੇ ਵਦਿਆਰਥਣਾਂ ਨੂੰ ਸ਼ੁਭਇੱਛਾਵਾਂ ਦਿੱਤੀਆਂ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …