Wednesday, June 24, 2026

ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ ਸਮਰਪਿਤ ਜਾਗਰੂਕਤਾ ਪੋਸਟਰ ਰਿਲੀਜ਼

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ. ਸਤਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਵਿਸ਼ਵ ਹਾਈਪਰਟੈਂਸ਼ਨ ਦਿਵਸ ਨੂੰ ਸਮਰਪਿਤ ਇੱਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ।ਡਾ. ਬਜਾਜ ਨੇ ਕਿਹਾ ਵਧਦਾ ਬਲੱਡ ਪਰੈਸ਼ਰ ਇਕ ਬਹੁਤ ਹੀ ਖਤਰਨਾਕ ਬਿਮਾਰੀ ਹੈ, ਜੇਕਰ ਇਸ ਦਾ ਸਮੇਂ ਸਿਰ ਸਿਰ ਇਲਾਜ਼ ਨਾ ਕਰਵਾਇਆ ਜਾਵੇ ਤਾਂ ਇਹ ਮਰੀਜ਼ ਨੂੰ ਮੌਤ ਦੇ ਮੂੰਹ ਵਿੱਚ ਵੀ ਧੱਕ ਸਕਦਾ ਹੈ।ਇਹ ਇਕ ਲਾਈਫ ਸਟਾਇਲ ਬਿਮਾਰੀ ਹੈ, ਜੋ ਕਿ ਰੋਜ਼ਾਨਾ ਜ਼ਿੰਦਗੀ ਵਿੱਚ ਭੱਜ ਦੌੜ, ਮੈਂਟਲ ਸਟ੍ਰੈਸ, ਜੰਕ ਫੂਡ, ਮੋਟਾਪਾ, ਘੱਟ ਮੇਹਨਤ ਤੇ ਜਿਆਦਾ ਖੁਰਾਕ ਲੈਣਾ ਆਦਿ ਮੁੱਖ ਕਾਰਨ ਹਨ।ਜੀਵਨ ਸ਼ੈਲੀ ਵਿੱਚ ਸਿਹਤ ਪ੍ਰਤੀ ਬਦਲਾਓ ਲਿਆ ਕੇ, ਪੌਸ਼ਟਿਕ ਭੋਜਨ, ਯੋਗਾ ਤੇ ਕਸਰਤ ਦੇ ਨਾਲ-ਨਾਲ ਆਪਣਾ ਰੈਗੂਲਰ ਚੈਕਅਪ ਕਰਵਾ ਕੇ, ਅਸੀਂ ਇਸ ਬੀਮਾਰੀ ਤੋਂ ਆਪਣਾ ਬਚਾਅ ਕਰ ਸਕਦੇ ਹਾਂ।ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਨੀਲਮ ਭਗਤ ਨੇ ਕਿਹਾ ਕਿ ਜਾਗਰੂਕਤਾ ਇਸ ਪੋਸਟਰ ਵਿੱਚ ਹਾਈ ਬਲੱਡ ਪ੍ਰੈਸ਼ਰ ਸਬੰਧੀ ਸਾਵਧਾਨੀਆਂ, ਕਾਰਨ ਅਤੇ ਬਚਾਓ ਦੇ ਪੂਰੇ ਵਿਗਿਆਨਿਕ ਤੱਥ ਦਰਸਾਏ ਗਏ ਹਨ, ਜਿਸ ਰਾਹੀਂ ਆਮ ਜਨਤਾ ਨੂੰ ਇਸ ਬਿਮਾਰੀ ਪ੍ਰਤੀ ਸੁਚੇਤ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ, ਜਿਲਾ ਟੀਕਾਕਰ ਡਾ ਰਸ਼ਮੀ ਵਿੱਜ, ਜਿਲ੍ਹਾ ਸਿਹਤ ਅਫਸਰ ਡਾ. ਜਸਪਾਲ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤਵਨ, ਜਿਲ੍ਹਾ ਐਮ.ਈ.ਆਈ.ਓ ਅਮਰਦੀਪ ਸਿੰਘ ਅਤੇ ਨਿਰਮਲ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …