ਅੰਮ੍ਰਿਤਸਰ, 20 ਮਈ (ਸੁਖਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਪੰਜਾਬ
ਸਰਕਾਰ ਦੁਆਰਾ ਸਫ਼ਾਈ ਮੁਹਿੰਮ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਕਰਵਾਏ ਗਏ ਸਵੈ-ਰਚਿਤ ਕਾਵਿ ਉਚਾਰਨ ਮੁਕਾਬਲੇ ’ਚ ਹਿੱਸਾ ਲੈਂਦਿਆਂ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।ਇਸ ਮੁਕਾਬਲੇ ’ਚ ਜ਼ਿਲ੍ਹੇ ਦੇ ਕਰੀਬ 70 ਸਕੂਲਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਜੇਤੂ ਆਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਅਰਮਾਨਪ੍ਰੀਤ ਕੌਰ, ਰਾਜਵੀਰ ਸਿੰਘ ਨੇ ਕੰਸੋਲੇਸ਼ਨ ਇਨਾਮ ਜਿੱਤ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਸੁਖੀ ਬਾਠ ਦੇ ‘ਨਵੀਆਂ ਕਲਮਾਂ ਨਵੀਂ ਉਡਾਨ’ ਪ੍ਰੋਜੈਕਟ ਅਧੀਨ ਸਕੂਲ ਦੇ ਹੋਣਹਾਰ ਬਾਲ ਲੇਖਕਾਂ ਦੀਆਂ ਰਚਨਾਵਾਂ ਕਿਤਾਬ ’ਚ ਸ਼ਾਮਿਲ ਕੀਤੀਆਂ ਗਈਆਂ।ਉਨ੍ਹਾਂ ਕਿਹਾ ਕਿ ਰਾਜ, ਰਾਜਵੀਰ ਸਿੰਘ, ਜੈਸ਼ਦੀਪ ਕੌਰ, ਗੁਰਲੀਨ ਕੌਰ, ਗੁਰਅਸੀਸ ਸਿੰਘ ਦੀਆਂ ਰਚਨਾਵਾਂ ਨੂੰ ‘ਪ੍ਰੋਜੈਕਟ ਦੇ ਭਾਗ-77’ ’ਚ ਸ਼ਾਮਿਲ ਕੀਤਾ ਗਿਆ।ਉਨ੍ਹਾਂ ਕਿਹਾ ਕਿ ਚੁਣੇ ਹੋਏ ਬਾਲ ਲੇਖਕਾਂ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ।
ਪਿ੍ਰੰ: ਗਿੱਲ ਵੱਲੋਂ ਅਧਿਆਪਕ ਡਾ. ਰਾਜਬੀਰ ਗਰੇਵਾਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ, ਜਿਨ੍ਹਾਂ ਨੂੰ ਇਸ ਕਿਤਾਬ ਦੇ ਸੰਪਾਦਕ ਬਣਨ ਦਾ ਮੌਕਾ ਮਿਲਿਆ।ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਕਰਵਾਏ ਗਏ ਕਾਵਿ ਉਚਾਰਨ ਮੁਕਾਬਲਿਆਂ ’ਚ ਦਸਵੀਂ ਜਮਾਤ ਦੇ ਰਾਜਵੀਰ ਸਿੰਘ ਨੇ ਕੰਸੋਲੇਸ਼ਨ ਇਨਾਮ ਹਾਸਲ ਕੀਤਾ।ਇਸ ਤੋਂ ਇਲਾਵਾ ਆਨਲਾਈਨ ਕਾਵਿ-ਉਚਾਰਨ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰਦਿਆਂ ਹਜ਼ਾਰ ਰੁਪਏ ਦਾ ਕੈਸ਼ ਇਨਾਮ ਜਿੱਤਿਆ।ਉਨ੍ਹਾਂ ਕਿਹਾ ਕਿ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਕਾਦਮਿਕ ਖੇਤਰ ਦੇ ਨਾਲ-ਨਾਲ ਕਿਰਿਆਤਮਕ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾਂਦਾ ਹੈ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media