Friday, September 11, 2026

ਖਾਲਸਾ ਕਾਲਜ ਨਰਸਿੰਗ ਨੇ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਨੂੰ ਸਮਰਪਿਤ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਨਰਾਇਣਗੜ ਵਿਖੇ ਬੀ.ਐਸ.ਸੀ ਨਰਸਿੰਗ ਸਮੈਸਟਰ 5ਵਾਂ ਦੇ ਵਿਦਿਆਰਥੀਆਂ ਵੱਲੋਂ ਉਲੀਕੇ ਗਏ ਪ੍ਰੋਗਰਾਮ ਦੌਰਾਨ ਮਲੇਰੀਆ ਸਬੰਧੀ ਆਸਪਾਸ ਦੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਪ੍ਰਿੰ: ਡਾ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਸਾਡੇ ਕੋਲ ਹੁਣ ਇਸ ਬਿਮਾਰੀ ਨੂੰ ਖਤਮ ਕਰਨ ਲਈ ਸਮਰੱਥਾ ਹੈ, ਇਸ ਲਈ ਸਾਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।ਕੈਂਪ ਮੌਕੇ ਵਿਦਿਆਰਥੀਆਂ ਨੇ ਲੋਕਾਂ ਨੂੰ ਮਲੇਰੀਆ ਦੇ ਚਿੰਨ੍ਹ ਤੇ ਲੱਛਣ ਅਤੇ ਰੋਕਥਾਮ ਸਬੰਧੀ ਵੱਖ-ਵੱਖ ਵਿਸ਼ਿਆਂ ’ਤੇ ਲੋਕਾਂ ਨੂੰ ਪੋਸਟਰਾਂ ਰਾਹੀਂ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਸੈਂਟਰ ਅਤੇ ਆਸ ਪਾਸ ਦੇ ਲੋਕਾਂ ਨੂੰ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ, ਖੜ੍ਹੇ ਪਾਣੀ ਦਾ ਉਚਿਤ ਨਿਕਾਸ ਯੋਗ ਪ੍ਰਬੰਧ ਕਰਨ ਆਦਿ ਸਬੰਧੀ ਸੁਚੇਤ ਕੀਤਾ ਤਾਂ ਜੋ ਮਲੇਰੀਆ ਤੋਂ ਬਚਾਅ ਹੋ ਸਕੇ।ਉਨ੍ਹਾਂ ਕਿਹਾ ਕਿ ਕੈਂਪ ਮੌਕੇ ਸੈਂਟਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜਸ਼ਨਜੋਤ ਕੌਰ ਨੇ ਮਲੇਰੀਆ ਬਿਮਾਰੀ ਬਾਰੇ ਵਿਦਿਆਰਥੀਆਂ ਨੂੰ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਪ੍ਰੋਗਰਾਮ ਦੀ ਦੇਖ-ਰੇਖ ਅਨੁਕਿਰਨਜੀਤ ਕੌਰ ਅਤੇ ਕਾਜ਼ਲ ਮੌਜ਼ੂਦ ਸਨ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …