ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਔਰਤਾਂ ਦੇ ਅਮੱਲ ਯੋਗਦਾਨ ਨੂੰ ਸਵੀਕਾਰ ਕਰਨਾ ਅਤੇ ਨੌਜਵਾਨ ਮਨਾਂ ਨੂੰ ਲਿੰਗ
ਸਮਾਨਤਾ ਅਤੇ ਸਸ਼ਕਤੀਕਰਨ ਵੱਲ ਪ੍ਰੇਰਿਤ ਕਰਨ ਦੇ ਮਕਸਦ ਤਹਿਤ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੰਗਰੇਜ਼ੀ ਵਿਭਾਗ ਦੇ ਪੋਸਟ-ਗ੍ਰੈਜੂਏਟ ਵਿਭਾਗ ਨੇ ਇੰਸਟਿਟਿਊਸ਼ਨ ਇਨੋਵੇਸ਼ਨ ਸੈੱਲ ਦੇ ਸਹਿਯੋਗ ਨਾਲ ਕਰਵਾਇਆ ਸਮਾਰੋਹ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸੀ।
ਮੁੱਖ ਮਹਿਮਾਨ ਵਜੋਂ ਹਾਜ਼ਰ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਪਰਿਵਾਰ, ਸਮਾਜ ਅਤੇ ਦੇਸ਼ ਨੂੰ ਸੰਵਾਰਨ ’ਚ ਔਰਤਾਂ ਦੀ ਵਿਸ਼ੇਸ਼ ਭੂਮਿਕਾ ਹੈ।ਉਨ੍ਹਾਂ ਕਿਹਾ ਕਿ ਔਰਤਾਂ ਤੋ ਬਿਨ੍ਹਾਂ ਮਨੁਖੀ ਸਮਾਜ ਦੀ ਹੋਂਦ ਅਸੰਭਵ ਹੈ।ਉਨ੍ਹਾਂ ਕਿਹਾ ਕਿ ਸਮਾਰੋਹ ਮੌਕੇ ਔਰਤਾਂ ਦੇ ਸਸ਼ਕਤੀਕਰਨ ਸਬੰਧੀ ਪੋਸਟਰ ਬਣਾਉਣ, ਕਵਿਤਾ ਉਚਾਰਨ, ਰਚਨਾਤਮਕ ਕਹਾਣੀ ਲਿਖਣ ਅਤੇ ਸਲੋਗਨ ਬਣਾਉਣ ਸਮੇਤ ਕਈ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ ਦਾ ਹੁਨਰ ਕਾਬਿਲੇ ਤਾਰੀਫ ਸੀ।ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁਲਾਂਕਣ ਡਾ. ਦੀਪਕ ਦੇਵਗਨ, ਪ੍ਰੋ: ਹਰਮਨਪ੍ਰੀਤ ਕੌਰ ਅਤੇ ਪ੍ਰੋ: ਜਸਪ੍ਰੀਤ ਕੌਰ ਵਲੋਂ ਕੀਤਾ ਗਿਆ।
ਸੈਲ ਦੇ ਪ੍ਰਧਾਨ ਡਾ. ਗੁਰਸ਼ਰਨ ਕੌਰ ਅਤੇ ਵਿਭਾਗ ਮੁੱਖੀ ਅਤੇ ਡੀਨ ਭਾਸ਼ਾਵਾਂ ਪ੍ਰੋਫੈਸਰ ਸੁਪਨਿੰਦਰਜੀਤ ਕੌਰ ਨੇ ਖਾਸ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਗੁਰਸ਼ਰਨ ਕੌਰ ਨੇ ਵਿਦਿਆਰਥਣਾਂ ਨੂੰ ਪ੍ਰਗਤੀ ਅਤੇ ਵਿਕਾਸ ਲਈ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਸ਼ਕਤੀਕਰਨ ਦਾ ਆਰੰਭ ਆਤਮ-ਵਿਸ਼ਵਾਸ ਅਤੇ ਸਿੱਖਿਆ ਨਾਲ ਹੁੰਦਾ ਹੈ। ਜਦਕਿ ਪ੍ਰੋ: ਸੁਪਨਿੰਦਰਜੀਤ ਕੌਰ ਨੇ ਸਾਹਿਤ ਅਤੇ ਸਮਾਜ ’ਚ ਔਰਤਾਂ ਦੀ ਪ੍ਰਤੀਨਿਧਤਾ ਦੀ ਮਹੱਤਤਾ ’ਤੇ ਗੱਲ ਕਰਦਿਆਂ ਕਿਹਾ ਕਿ ਰਚਨਾਤਮਕ ਸਾਹਿਤ ’ਚ ਔਰਤਾਂ ਦੇ ਸਸ਼ਕਤੀਕਰਨ ਬਾਰੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ ਅਤੇ ਵਿਦਿਆਰਥਣਾਂ ਨੂੰ ਸਾਹਿਤ ਨਾਲ ਜੁੜਨਾ ਚਾਹੀਦਾ ਹੈ।ਡਾ. ਜਸਵਿੰਦਰ ਕੌਰ ਵੱਲੋਂ ਧੰਨਵਾਦ ਪੇਸ਼ ਕੀਤਾ ਗਿਆ।
ਇਸ ਮੌਕੇ ਡਾ: ਸਾਵੰਤ ਸਿੰਘ ਮੰਟੋ, ਪ੍ਰੋ: ਮਲਕਿੰਦਰ ਸਿੰਘ, ਪ੍ਰੋ: ਦਲਜੀਤ ਸਿੰਘ, ਡਾ: ਮਮਤਾ ਮਹਿੰਦਰੂ, ਪ੍ਰੋ: ਵਿਜੇ ਬਰਨਾਰਡ, ਡਾ: ਜਸਵਿੰਦਰ ਕੌਰ ਔਲਖ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਹਰਮਨਪ੍ਰੀਤ ਸਿੰਘ, ਪ੍ਰੋ. ਅਭਿਸ਼ੇਕ ਠਾਕੁਰ, ਡਾ. ਅਕਾਂਕਸ਼ਾ ਨੌਟਿਆਲ, ਪ੍ਰੋ: ਵਿਮਲਜੀਤ ਕੌਰ, ਪ੍ਰੋ: ਰਵਨੀਤ ਕੌਰ ਆਦਿ ਸਮੇਤ ਹੋਰ ਫੈਕਲਟੀ ਮੈਂਬਰ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਨੇ ਵਿਸ਼ਵ ਮਲੇਰੀਆ ਜਾਗਰੂਕਤਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 20 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਵਿਸ਼ਵ ਮਲੇਰੀਆ ਜਾਗਰੂਕਤਾ …
Punjab Post Daily Online Newspaper & Print Media