ਅੰਮ੍ਰਿਤਸਰ, 23 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬ ਸਰਕਾਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ
ਅਨੁਸਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਟਕ `ਬੇਗਮਪੁਰੇ ਦਾ ਵਾਸੀ` 25 ਮਈ 2026 ਨੂੰ ਖੇਡਿਆ ਜਾਵੇਗਾ।ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ 2:30 ਵਜੇ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਨਸ਼ਨ ਸੈਂਟਰ ਵਿਖੇ ਇਹ ਨਾਟਕ ਮੰਚਿਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਯੂਨੀਵਰਸਿਟੀ ਵੱਲੋਂ ਵੱਖ-ਵੱਖ ਵਿਭਾਗਾਂ ਅਤੇ ਸੰਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਲਈ ਲੇਖ ਮੁਕਾਬਲੇ ਕਰਵਾਏ ਗਏ। “ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਸਮਾਜਿਕ ਸਮਾਨਤਾ” ਵਿਸ਼ੇ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਨੌਜਵਾਨਾਂ ਨੂੰ ਗੁਰੂ ਰਵਿਦਾਸ ਜੀ ਦੇ ਵਰਗ-ਰਹਿਤ ਅਤੇ ਸੁਖੀ ਸਮਾਜ ਦੇ ਸੁਪਨੇ ਨਾਲ ਜੋੜਨਾ ਸੀ।ਡੀਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਆਯੋਜਿਤ ਇਨ੍ਹਾਂ ਮੁਕਾਬਲਿਆਂ ਵਿੱਚ ਕੁੱਲ ਪੰਜ ਚੁਣੇ ਗਏ ਜੇਤੂਆਂ ਨੂੰ ਵਿਸ਼ੇਸ਼ ਸਮਾਰੋਹ ਦੌਰਾਨ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਉਪ ਕੁਲਪਤੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿੱਚ “ਬੇਗਮਪੁਰਾ ਸਹਰ ਕੋ ਨਾਉ” ਵਿਸ਼ੇ ’ਤੇ ਇੱਕ ਰਾਜ-ਪੱਧਰੀ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਵਿੱਚ ਪ੍ਰਸਿੱਧ ਵਿਦਵਾਨਾਂ ਅਤੇ ਵਿਸ਼ਾ ਮਾਹਿਰਾਂ ਤੋਂ ਇਲਾਵਾ ਵਿਸ਼ੇਸ਼ ਸ਼ਖ਼ਸ਼ੀਅਤਾਂ ਨੇ ਸ਼ਮੂਲ਼ੀਅਤ ਕੀਤੀ।ਪ੍ਰੋ. ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਨਾਮਵਰ ਨਾਟਕਕਾਰ ਕੇਵਲ ਧਾਲੀਵਾਲ ਹਨ।ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੋ ਕਿ ਸਮਾਜਿਕ ਬਰਾਬਰੀ ਅਤੇ ਨਿਆਂ ਲਈ ਅੱਜ ਵੀ ਬਹੁਤ ਸਾਰਥਕ ਹਨ, ਵਿਆਪਕ ਪੱਧਰ `ਤੇ ਵਿਦਿਆਰਥੀਆਂ ਅਤੇ ਪੰਜਾਬੀ ਸਮਾਜ ਤੱਕ ਪਹੁੰਚਾਇਆ ਜਾਵੇਗਾ।
ਪੰਜਾਬੀ ਅਧਿਐਨ ਸਕੂਲ ਦੇ ਮੁਖੀ, ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਸਮੁੱਚੇ ਸਮਾਗਮ ਦੀ ਸਰਪ੍ਰਸਤੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਵੱਲੋਂ ਕੀਤੀ ਜਾਵੇਗੀ।
Check Also
ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਦੀ ਗ੍ਰਾਂਟ ਦੇ ਚੈੱਕ ਤਕਸੀਮ
ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media