ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਟੈਕ ਈਰਾ ਕੰਪਿਊਟਰ ਸੋਸਾਇਟੀ ਵੱਲੋਂ
ਇਮੇਜ਼ ਪ੍ਰੋਸੈਸਿੰਗ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਉਕਤ ਸੈਮੀਨਾਰ ’ਚ ਡਾ. ਵਿਜੈ ਕੁਮਾਰ ਜਾਦੋਂ, ਫਾਰਮਰ ਐਸੋਸੀਏਟ ਪ੍ਰੋਫੈਸਰ, ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰਿੰ. ਡਾ. ਰੰਧਾਵਾ ਨੇ ਐਪਲੀਕੇਸ਼ਨਜ਼ ਵਿਭਾਗ ਮੁਖੀ ਪ੍ਰੋ. ਸੁਖਵਿੰਦਰ ਕੌਰ, ਡਾ. ਮਨੀ ਅਰੋੜਾ ਕੋ-ਕੋਆਰਡੀਨੇਟਰ ਨਾਲ ਮਿਲ ਕੇ ਡਾ. ਜਾਦੋਂ ਦਾ ਮੋਮੈਂਟੋ ਭੇਟ ਕਰਕੇ ਸਵਾਗਤ ਕੀਤਾ।ਉਨ੍ਹਾਂ ਨੇ ਡਾ. ਜਾਦੋਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੇ ਐਪਲੀਕੇਸ਼ਨਜ਼ ਵਿਭਾਗ ਵੱਲੋਂ ਅਜਿਹੇ ਸਮਾਗਮਾਂ ਦੇ ਆਯੋਜਨ ਲਈ ਵੀ ਸ਼ਲਾਘਾ ਕੀਤੀ।
ਪ੍ਰੋ. ਸੁਖਵਿੰਦਰ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਕਲਾਸਰੂਮ ਸਿੱਖਿਆ ਅਤੇ ਉਦਯੋਗਿਕ ਲੋੜਾਂ ਵਿਚਕਾਰ ਖੱਡ ਨੂੰ ਪੂਰਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਜਦਕਿ ਡਾ. ਅਰੋੜਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀਆਂ ਗਤੀਵਿਧੀਆਂ ’ਚ ਸਰਗਰਮ ਹਿੱਸਾ ਲੈਣ ਅਤੇ ਇਮੇਜ਼ ਪ੍ਰੋਸੈਸਿੰਗ ਅਤੇ ਆਰਟੀਫੀਸ਼ਲ ਇੰਟੈਲੀਜੈਂਸ ਵਰਗੀਆਂ ਨਵੀਂ ਤਕਨੀਕਾਂ ਨਾਲ ਖ਼ੁਦ ਨੂੰ ਅੱਪਡੇਟ ਰੱਖਣ।
ਸੈਮੀਨਾਰ ਦੌਰਾਨ ਡਾ. ਜਾਦੋਂ ਨੇ ਡਿਜ਼ੀਟਲ ਇਮੇਜ ਐਨਹਾਂਸਮੈਂਟ, ਫੀਚਰ ਐਕਸਟ੍ਰੈਕਸ਼ਨ, ਪੈਟਰਨ ਰਿਕਗਨਿਸ਼ਨ ਅਤੇ ਮੈਡੀਕਲ ਇਮੇਜਿੰਗ, ਆਰਟੀਫੀਸ਼ਲ ਇੰਟੈਲੀਜੈਂਸ ਅਤੇ ਕੰਪਿਊਟਰ ਵਿਜ਼ਨ ਵਰਗੀਆਂ ਖੇਤਰਾਂ ’ਚ ਇਸ ਦੀਆਂ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੌਕੇ ਡਾ. ਰੁਪਿੰਦਰ ਸਿੰਘ, ਪ੍ਰੋ. ਪ੍ਰਭਜੋਤ ਕੌਰ, ਡਾ. ਅਨੁਰੀਤ ਕੌਰ ਅਤੇ ਹੋਰ ਫੈਕਲਟੀ ਮੈਂਬਰਾਂ ਦੀ ਵੀ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media