ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ
ਐਲਾਨ ਕੀਤਾ ਹੈ।ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਸਰਕਾਰ ਵੱਲੋਂ 27 ਮਈ ਦੀ ਗ਼ਜ਼ਟਿਡ ਛੁੱਟੀ ਦੀ ਥਾਂ 28 ਮਈ ਨੂੰ ਸਰਕਾਰੀ ਛੁੱਟੀ ਐਲਾਨਣ ਕੀਤੇ ਜਾਣ ਕਾਰਨ ਇਹ ਫੈਸਲਾ ਲਿਆ ਗਿਆ ਹੈ।ਨੋਟੀਫਿਕੇਸ਼ਨ ਮੁਤਾਬਿਕ ਯੂਨੀਵਰਸਿਟੀ ਨਾਲ ਸੰਬੰਧਤ ਪ੍ਰਾਈਵੇਟ ਕਾਲਜਾਂ, ਪ੍ਰੋਫੈਸ਼ਨਲ ਕਾਲਜਾਂ, ਯੂਨੀਵਰਸਿਟੀ ਅਤੇ ਕਾਂਸਟੀਚੁਐਂਟ ਕਾਲਜਾਂ ਦੇ ਐਸੋਸੀਏਟਡ ਸੰਸਥਾਨਾਂ ਦੀਆਂ 28 ਮਈ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਹੁਣ 12 ਜੂਨ 2026 (ਸ਼ੁਕਰਵਾਰ) ਨੂੰ ਉਸੇ ਸਮੇਂ ਅਤੇ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈਆਂ ਜਾਣਗੀਆਂ।ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਮੇਨ ਕੈਂਪਸ ਅਤੇ ਰੀਜਨਲ ਕੈਂਪਸਾਂ ਵਿੱਚ 28 ਮਈ ਨੂੰ ਹੋਣ ਵਾਲੀਆਂ ਥਿਊਰੀ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਖਾਂ ਸਬੰਧਤ ਵਿਭਾਗਾਂ ਦੀ ਸਹਿਮਤੀ ਨਾਲ ਬਾਅਦ ‘ਚ ਜਾਰੀ ਕੀਤੀਆਂ ਜਾਣਗੀਆਂ।ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਧਿਕਾਰਿਕ ਵੈਬਸਾਈਟ ‘ਤੇ ਜਾਰੀ ਹੋਣ ਵਾਲੀਆਂ ਅਗਲੀ ਸੂਚਨਾਵਾਂ ‘ਤੇ ਨਜ਼ਰ ਬਣਾਈ ਰੱਖਣ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media