ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਵਧਦੀ ਗਰਮੀ ਨੂੰ ਦੇਖਦੇ ਹੋਏ ਸਰਕਾਰੀ ਦਫਤਰਾਂ ਦਾ ਸਮਾਂ 25 ਮਈ ਤੋਂ ਸਵੇਰੇ 7:30 ਵਜੇ ਤੋਂ
ਦੁਪਿਹਰ 1:30 ਵਜੇ ਤੱਕ ਕਰ ਦਿੱਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਅੱਜ ਪਹਿਲੇ ਦਿਨ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਮੇਂ ਸਿਰ ਦਫਤਰਾਂ ਵਿਖੇ ਪੁੱਜ ਗਏ ਸਨ।ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਰੁਪਿੰਦਰ ਪਾਲ ਸਿੰਘ ਵੱਲੋਂ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਵੱਖ-ਵੱਖ ਦਫਤਰਾਂ ਦਾ ਦੌਰਾ ਕਰਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈਕ ਵੀ ਕੀਤੀ ਗਈ।
ਦਫਤਰਾਂ ਦੇ ਬਦਲੇ ਸਮੇਂ ਸਬੰਧੀ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਅੱਜ ਪਹਿਲੇ ਦਿਨ ਹੀ ਮੁਲਾਜ਼ਮ ਆਪਣੀ ਡਿਊਟੀ ਨੂੰ ਸਮਝਦੇ ਹੋਏ ਸਮੇਂ ਸਿਰ ਆਪਣੀਆਂ ਸੀਟਾਂ ‘ਤੇ ਪਹੁੰਚ ਗਏ ਸਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਅਗਲੇ ਹੁਕਮਾਂ ਤੱਕ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ ਅਤੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਇਨਾਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ।ਉਹਨਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਲੇਟਲਤੀਫੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਕਰਮਚਾਰੀ ਲੇਟ ਆਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸੇਵਾ ਕੇਂਦਰਾਂ ਦਾ ਸਮਾਂ ਵੀ ਸਵੇਰੇ 7:30 ਵਜੇ ਤੋਂ ਲੈ ਕੇ ਬਾ:ਦੁ: 3:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦਫਤਰੀ ਸਮੇਂ ਦੌਰਾਨ ਆਪਣਾ ਕੰਮ ਕਰਵਾਉਣ ਲਈ ਪਹੁੰਚ ਕਰਨ ਅਤੇ ਜੇਕਰ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media