ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ ‘ਚ ਰੱਖਦੇ ਹੋਏ ਥਾਣਾ ਸੁਲਤਾਨਵਿੰਡ ਵੱਲੋਂ ਥਾਣੇ ਦੇ
ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਪੁਲਿਸ ਅਧਿਕਾਰੀਆਂ ਵਿਸ਼ਾਲਜੀਤ ਸਿੰਘ ੲ.ੇਡੀ.ਸੀ.ਪੀ ਅੰਮ੍ਰਿਤਸਰ ਸਿਟੀ-1, ਪ੍ਰੀਤ ਇੰਦਰ ਸਿੰਘ ਏ.ਸੀ.ਪੀ ਅੰਮ੍ਰਿਤਸਰ ਅਤੇ ਇੰਸਪੈਕਟਰ ਮੋਹਿਤ ਕੁਮਾਰ ਮੁੱਖ ਅਫਸਰ ਥਾਣਾ ਸੁਲਤਾਨਵਿੰਡ ਅੰਮ੍ਰਿਤਸਰ, ਪੁਲੀਸ ਮੁਲਾਜ਼ਮਾਂ ਅਤੇ ਇਲਾਕਾ ਵਾਸੀਆਂ ਤੇ ਆਉਣ ਜਾਣ ਵਾਲੇ ਵਾਹਨ ਚਾਲਕਾਂ ਨੂੰ ਠੰਡਾ ਮਿੱਠਾ ਜਲ ਪਿਲਾਇਆ।ਸੀਨੀਅਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਸਮਾਜ ਭਲਾਈ ਦੇ ਕਾਰਜ਼ਾਂ ਵਿੱਚ ਅੱਗੇ ਰਹਿ ਕੇ ਆਪਣਾ ਯੋਗਦਾਨ ਪਾਉਂਦੀ ਰਹਿੰਦੀ ਹੈ।ਇਸ ਦੌਰਾਨ ਲੋਕਾਂ ਵਲੋਂ ਵੀ ਪੰਜਾਬ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media