ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ) – ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ
(ਐਸ.ਆਈ.ਆਰ) ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪੱਧਰ `ਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।ਰੁਪਿੰਦਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ਼)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਅੰਮ੍ਰਿਤਸਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹੈਲਪ ਡੈਸਕ ਦਾ ਮੁੱਖ ਮਕਸਦ (ਐਸ.ਆਈ.ਆਰ) ਦੌਰਾਨ ਚੋਣ ਸੇਵਾਵਾਂ ਤੱਕ ਆਸਾਨ ਪਹੁੰਚ ਦੀ ਸਹੂਲਤ ਦੇਣਾ ਅਤੇ ਸਾਰੇ ਯੋਗ ਨਾਗਰਿਕਾਂ, ਖਾਸ ਕਰਕੇ ਦਿਵਿਆਂਗ, ਪ੍ਰਵਾਸੀ ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ।ਇਸ ਹੈਲਪ ਡੈਸਕ ਰਾਹੀਂ ਵੋਟਰਾਂ ਨੂੰ ਕਈ ਮਹੱਤਵਪੂਰਨ ਸੇਵਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।ਇਥੇ ਆਉਣ ਵਾਲੇ ਨਾਗਰਿਕਾਂ ਨੂੰ ਦੀ ਸਮਾਂ-ਸੀਮਾ, ਨਵੀਂ ਵੋਟ ਬਣਾਉਣ, ਸੋਧ ਕਰਨ ਜਾਂ ਵੋਟ ਕਟਾਉਣ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ।ਵੋਟਰਾਂ ਨੂੰ ਪਿੱਛਲੀ ਆਖਰੀ ਐਸ.ਆਰ ਸਾਲ-2003 ਦੀ ਵੋਟਰ ਸੂਚੀ ਦੇ ਰਿਕਾਰਡ ਨਾਲ ਖੋਜ਼ ਕਰਨ ਅਤੇ ਲਿੰਕ ਕਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਹੈਲਪ ਡੈਸਕ ਦਾ ਸਟਾਫ਼ ਵੋਟਰਾਂ ਨੂੰ ਆਨਲਾਈਨ ਅਤੇ ਆਫ਼ਲਾਈਨ ਦੋਵਾਂ ਮਾਧਿਅਮਾਂ ਰਾਹੀਂ ਈਨੁਮਰੇਸ਼ਨ ਡਾਰਮ ਭਰਨ ਅਤੇ ਜਮ੍ਹਾਂ ਕਰਨ ਵਿੱਚ ਵੀ ਮਦਦ ਕਰੇਗਾ।ਪ੍ਰਵਾਸੀ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਮੌਜ਼ੂਦਾ ਅਤੇ ਪਿੱਛਲੇ ਵਿਧਾਨ ਸਭਾ ਚੋਣ ਹਲਕਿਆਂ ਦੀ ਪਛਾਣ ਕਰਨ ਵਿੱਚ ਵਿਸ਼ੇਸ਼ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਰਜਿਸਟ੍ਰੇਸ਼੍ਰਨ ਬਿਲਕੁੱਲ ਸਹੀ ਜਗ੍ਹਾ `ਤੇ ਯਕੀਨੀ ਬਣਾਈ ਜਾ ਸਕੇ। ਇਸ ਦੇ ਨਾਲ ਹੀ ਨਾਗਰਿਕਾਂ ਨੂੰ ਵੋਟਰ ਹੈਲਪਲਾਈਨ ਨੰਬਰ 1950 ਅਤੇ ਆਲ-ਇਨਕਲੂਸਿਵ ਮੋਬਾਈਲ ਐਪ (ਈ.ਸੀ.ਆਈ) ਦੀਆਂ ਵਿਸ਼ੇਸ਼ੇਤਾਵਾਂ, ਖਾਸ ਤੌਰ `ਤੇ ‘ਬੁੱਕ ਏ ਕਾਲ ਵਿਦ ਬੀ.ਐਲ.ਓ’ ਸਹੂਲਤ ਬਾਰੇ ਜਾਗਰੂਕ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media