ਅੰਮ੍ਰਿਤਸਰ, 1 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋਏ ਮੀਤ ਸਕੱਤਰ ਜਸਪਾਲ ਸਿੰਘ ਢੱਡੇ, ਸੁਪਰਵਾਈਜ਼ ਹਰਭਜਨ
ਸਿੰਘ, ਭੁਪਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਰਣਜੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਬਲਕਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ਿੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।
ਇਸ ਮੌਕੇ ਅਮਰਜੀਤ ਸਿੰਘ ਬੰਡਾਲਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜ਼ਰ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਅਜ਼ਾਦਦੀਪ ਸਿੰਘ, ਸਤਨਾਮ ਸਿੰਘ ਰਿਆੜ, ਸੁਪਰਡੈਂਟ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਗੁਰਤਿੰਦਰਪਾਲ ਸਿੰਘ ਕਾਦੀਆਂ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਾਬਕਾ ਮੀਤ ਸਕੱਤਰ ਕੁਲਦੀਪ ਸਿੰਘ ਰੋਡੇ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜ਼ੂਦ ਸਨ।
Check Also
ਖ਼ਾਲਸਾ ਕਾਲਜ ਵਿਖੇ 3 ਰੋਜ਼ਾ ਕੁਦਰਤ ਅਤੇ ਗਣਿਤ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਵਾਤਾਵਰਣ ਅਨੁਕੂਲ …
Punjab Post Daily Online Newspaper & Print Media