Saturday, October 3, 2026

ਜਨਗਣਨਾ 2027 ਦੇ ਪਹਿਲੇ ਫੇਜ਼ ਦਾ ਕੰਮ 13 ਜੂਨ ਤੱਕ ਚੱਲੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਜਨਗਣਨਾ 2027 ਦੇ ਪਹਿਲੇ ਫੇਜ ਦਾ ਕੰਮ 15 ਮਈ ਤੋਂ ਸ਼ੁਰੂ ਹੋ ਚੁੱਕਾ ਹੈ ਜੋ 13 ਜੂਨ 2026 ਤੱਕ ਚੱਲੇਗਾ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੌਮੀ ਹਿਤਾਂ ਵਾਲੇ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਮ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਜਨਗਣਨਾ ਅਧਿਕਾਰੀ ਜਾਣਕਾਰੀ ਲੈਣ ਦੇ ਲਈ ਲੋਕਾਂ ਦੇ ਘਰ ਆਉਂਦੇ ਹਨ ਤਾਂ ਉਹਨਾਂ ਦਾ ਪੂਰਨ ਤੌਰ `ਤੇ ਸਹਿਯੋਗ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਦੌਰਾਨ ਜਨਗਣਨਾ ਦੇ ਸੰਬੰਧ ਵਿੱਚ ਜੋ ਵੀ ਪ੍ਰਸ਼ਨ ਪੁੱਛੇ ਜਾਂਦੇ ਹਨ ਉਹਨਾਂ ਦਾ ਸਹੀ ਉਤਰ ਦਿੱਤਾ ਜਾਵੇ, ਤਾਂ ਜੋ ਸਹੀ ਡਾਟਾ ਤਿਆਰ ਕੀਤਾ ਜਾ ਸਕੇ।
ਇਸ ਦੌਰਾਨ ਉਨ੍ਹਾਂ ਨੇ ਗਿਣਤੀਕਾਰਾਂ ਅਤੇ ਸੁਪਰਵਾਈਜਰਾਂ ਨੂੰ ਵੀ ਹਦਾਇਤ ਕੀਤੀ ਹੈ ਕਿ ਜਨਗਣਨਾ ਭਾਰਤ ਸਰਕਾਰ ਦਾ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਮਿਤੀਬੱਧ ਕੰਮ ਹੈ।ਦੇਸ਼ ਵਿੱਚ ਸਾਰੀਆਂ ਨਵੀਆਂ ਨੀਤੀਆਂ/ਸਕੀਮਾਂ ਇਸ ਡੇਟਾ ਦੇ ਅਧਾਰ ‘ਤੇ ਬਣਾਈਆਂ ਜਾਣੀਆਂ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …