ਅੰਮ੍ਰਿਤਸਰ, 2 ਜੂਨ (ਸੁਖਬੀਰ ਸਿੰਘ) – ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਿੱਚੋਂ 13 ਸੀਟਾਂ `ਤੇ ਆਮ ਆਦਮੀ ਪਾਰਟੀ ਵਲੋਂ ਸ਼ਾਨਦਾਰ ਜਿੱਤ ਹਾਸਲ ਕਰਨ
ਉਪਰੰਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੰਡਿਆਲਾ ਗੁਰੂ ਦੇ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜ਼ਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ `ਤੇ ਆਪਣੀ ਮੋਹਰ ਲਗਾਈ ਹੈ।ਆਉਣ ਵਾਲੇ ਸਮੇਂ ਵਿੱਚ ਵੀ ਜੰਡਿਆਲਾ ਗੁਰੂ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media