ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ
ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜ਼ੂਦ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੂਨ ਦਾ ਪਹਿਲਾਂ ਹਫ਼ਤਾ ਸਿੱਖ ਮਾਨਸਿਕਤਾ ਲਈ ਬੇਹੱਦ ਪੀੜਾਮਈ ਹੈ।1984 ’ਚ ਜੂਨ ਦੇ ਪਹਿਲੇ ਹਫ਼ਤੇ ਸਮੇਂ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸਪਰਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰ, ਫੈਡਰੇਸ਼ਨ ਆਗੂ ਭਾਈ ਕੰਵਰਚੜਤ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media