Saturday, October 3, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ ਵਿਰਾਸਤ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਜਿਲ੍ਹੇ ਵਿੱਚੋਂ ਸ਼ਾਨਦਾਰ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।ਜਨਰੀਤ ਕੌਰ ਨੇ ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਸਮੈਸਟਰ ਪਹਿਲਾ) ਵਿੱਚ 9.55 ਸੀ ਜੀ.ਪੀ.ਏ ਲੈ ਕੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ (ਸਮੈਸਟਰ ਤੀਜਾ) ਦੀ ਮਾਨਵੀ ਸ਼ਰਮਾ ਨੇ 9.55 ਸੀ.ਜੀਪੀ.ਏ ਨਾਲ਼ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ ਐਮ.ਏ ਫਾਈਨ ਆਰਟਸ (ਸਮੈਸਟਰ ਪਹਿਲਾ) ਦੀ ਦਿਵਿਆ ਜੈਨ ਨੇ 9.00 ਸੀ.ਜੀ.ਪੀ.ਏ ਪ੍ਰਾਪਤ ਕਰਕੇ ਸ਼ਲਾਘਾਯੋਗ ਸਫ਼ਲਤਾ ਹਾਸਲ ਕੀਤੀ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥਣਾ, ਫੈਕਲਟੀ ਦੀ ਸਖ਼ਤ ਮਿਹਨਤ ਅਤੇ ਸੰਸਥਾ ਦੇ ਅਕਾਦਮਿਕ ਉਤਮਤਾ ਪ੍ਰਤੀ ਸਮਰਪਣ ਦਾ ਪ੍ਰਮਾਣ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …