ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਈ ਗਈ
ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ 5ਵਾਂ ਦੇ ਹੋਏ ਇਮਤਿਹਾਨਾਂ ’ਚੋਂ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।
ਇਸ ਉਪਲਬੱਧੀ ’ਤੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥਣ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦੇ ਹੋਏ ਕਿਹਾ ਕਿ ਨੈਨਸੀ ਨੇ 500 ਅੰਕਾਂ ’ਚੋਂ 371 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੂਰਨਿਮਾ ਖੰਨਾ, ਡਾ. ਦਿਵਿਆ ਸ਼ਰਮਾ, ਡਾ. ਮੋਹਿਤ ਸੈਣੀ, ਪ੍ਰੋ. ਉਤਕਰਸ਼ ਸੇਠ, ਪ੍ਰੋ. ਜਸਦੀਪ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media