ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ
ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬਾ ਪੱਧਰ `ਤੇ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਲ੍ਹਾ ਅੰਮ੍ਰਿਤਸਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ ਕੱਲ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਵਿਖੇ ਕੀਤੀ ਗਈ।
ਇਹ ਕੈਂਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੇਸ਼ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ।ਕੈਂਪ ਦਾ ਮੁੱਖ ਉਦਸ਼ ਵਿਦਿਆਰਥੀਆਂ ਨੂੰ ਜੇ.ਈ.ਈ, ਨੀਟ ਅਤੇ ਹੋਰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰਵਾਉਣਾ ਹੈ, ਤਾਂ ਜੋ ਸਰਕਾਰੀ ਸਕੱਲਾਂ ਦੇ ਵਿਦਿਆਰਥੀ ਵੀ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ।
ਪ੍ਰਿੰਸੀਪਲ-ਕਮ-ਨੋਡਲ ਅਫ਼ਸਰ ਸ੍ਰੀਮਤੀ ਸਵਜੀਤ ਕੌਰ ਨੇ ਦੱਸਿਆ ਕਿ ਇਸ ਰਿਹਾਇਸ਼ੀ ਸਮਰ ਕੈਂਪ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ, ਫਿਰਜ਼ਪੁਰ ਅਤੇ ਪਠਾਨਕੋਟ ਜਿਲ੍ਹਿਆਂ ਦੇ ਕੁੱਲ 677 ਵਿਦਿਆਰਥੀ ਭਾਗ ਲੈ ਰਹੇ ਹਨ।ਮਾਹਿਰ ਅਤੇ ਤਜ਼ਰਬੇਕਾਰ ਅਧਿਆਪਕਾਂ ਵੱਲੋਂ ਵਿਸ਼ੇਸ਼ ਕੋਚਿੰਗ ਦਿੱਤੀ ਜਾਵੇਗੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤਾ ਜਾਵੇਗਾ।ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਨੇ ਕੈਂਪ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ, ਅਮਨਿੰਦਰਜੀਤ ਸਿੰਘ ਧਾਲੀਵਾਲ, ਰਾਜਨ ਅਤੇ ਕੈਂਪ ਦੇ ਸੰਚਾਲਨ ਨਾਲ ਜੁੜੇ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media