ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸਰਕਾਰੀ ਆਈ.ਟੀ.ਆਈ ਰਣਜੀਤ ਐਵੀਨਿਊ ਵਿਖੇ ਅੱਜ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਵਾਤਾਵਰਣ
ਸੰਭਾਲ ਦੇ ਸੰਕਲਪ ਨਾਲ ਮਨਾਇਆ ਗਿਆ।ਮੁੱਖ ਮਹਿਮਾਨ ਵਜੋਂ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਸ਼ਾਮਲ ਹੋਏ।ਉਨ੍ਹਾਂ ਦਾ ਸਵਾਗਤ ਸੰਸਥਾ ਦੇ ਪ੍ਰਿੰਸੀਪਲ ਇੰਜੀ. ਸੰਜੀਵ ਕੁਮਾਰ ਸ਼ਰਮਾ, ਗੁਰਪ੍ਰੀਤ ਸਿੰਘ (ਟੀ.ਓ), ਰਮਨੀਸ਼ ਸ਼ਰਮਾ (ਟੀ.ਓ), ਜੁਗਰਾਜ ਸਿੰਘ ਪੰੰਨੂ, ਸ੍ਰੀਮਤੀ ਜਗਜੀਤ ਕੌਰ (ਸੁਪਰਡੈਂਟ), ਰਵਿੰਦਰ ਸਿੰਘ, ਦੀਪਕ ਕੁਮਾਰ, ਰਣਜੀਤ ਸਿੰਘ (ਐਨ.ਐਸ.ਐਸ ਕੋਆਰਡੀਨੇਟਰ), ਚਰਨਪ੍ਰੀਤ ਸਿੰਘ, ਗੁਰਦਵ ਸਿੰਘ, ਸੁਖਰਾਜ ਸ਼ਰਮਾ, ਨਵਦੀਪ ਸਿੰਘ, ਮਨਦੀਪ ਸਿੰਘ ਅਤੇ ਹੋਰ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ।
ਮੇਅਰ ਜਤਿੰਦਰ ਸਿੰਘ ਭਾਟੀਆ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਸਰਕਾਰੀ ਆਈ.ਟੀ.ਆਈ ਦੇ ਕੈਂਪਸ ਵਿੱਚ ਅੰਬ, ਅਮਰੂਦ, ਨਿੰਮ ਸਮੇਤ ਵੱਖ-ਵੱਖ ਕਿਸਮਾਂ ਦੇ 15 ਫਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ।ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਇਨ੍ਹਾਂ ਪੌਦਿਆਂ ਦੀ ਦੇਖਭਾਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣ ਦਾ ਸੰਕਲਪ ਲਿਆ।
ਮੇਅਰ ਮੋਤੀ ਭਾਟੀਆ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਹਰ ਇੱਕ ਨਾਗਰਿਕ ਨੂੰ ਆਪਣੇ ਇਸ ਫ਼ਰਜ ਦੀ ਅਦਾਇਗੀ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਬਹੁਤ ਜ਼ਰੂਰੀ ਹੈ।
ਮੇਅਰ ਭਾਟੀਆ ਨੇ ਕਿਹਾ ਕਿ ਇਸ ਬਰਸਾਤੀ ਸੀਜ਼ਨ ਦੌਰਾਨ ਨਗਰ ਨਿਗਮ ਵੱਲੋਂ ਅੰਮ੍ਰਿਤਸਰ ਸ਼ਹਿਰ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ ਤਾਂ ਜੋ ਇਸ ਧਾਰਮਿਕ ਨਗਰੀ ਵਿੱਚ ਹਰਾ-ਭਰਾ ਬਣਾਇਆ ਜਾ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media