Monday, June 8, 2026

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਲੜੀ ਤਹਿਤ ਤੀਸਰੀ ਅਤੇ ਆਖਰੀ ਦਿਨ ਸੰਸਥਾ ਵੱਲੋਂ ਰੱਖੇ ਗਏ ਸਹਿਜ ਪਾਠ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਪਿੰਗਲਵਾੜਾ ਸੰਸਥਾਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕਰਕੇ ਪੰਡਾਲ ਵਿੱਚ ਬੈਠੀਆਂ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਜੱਥੇ ਵੱਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤਾਂ ਨੂੰ ਵਾਹਿਗੁਰੂ ਦੇ ਧਿਆਨ ਨਾਲ ਜੋੜਿਆ ਗਿਆ।
ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਆਈਆਂ ਸੰਗਤਾਂ ਨੂੰ “ਜੀ ਆਇਆਂ” ਆਖਦੇ ਹੋਏ ਆਪਣੇ ਸੰਬੋਧਨ ਵਿੱਚ ਕਿਹਾ ਕਿ ਭਗਤ ਪੂਰਨ ਸਿੰਘ ਜੀ ਨੇ ਸਮਾਜ ਪ੍ਰਤੀ ਜੋ ਉਚੀ ਸੋਚ ਰੱਖੀ ਉਸ ਦੀ ਉਦਾਹਰਣ ਕਿਤੇ ਨਹੀਂ ਮਿਲਦੀ।ਉਹਨਾਂ ਭਗਤ ਜੀ ਦੇ ਜੀਵਨ ਦੀਆਂ ਕਈ ਯਾਦਾਂ ਸਾਂਝੇ ਕਰਦੇ ਹੋਏ ਕਿਹਾ ਕਿ ਉਹ ਅਸਲ ਅਰਥਾਂ ਵਿੱਚ ਸੱਚੇ ਦੇਸ਼ ਭਗਤ ਸਨ, ਕਿਉਂਕਿ ਉਹਨਾਂ ਨੂੰ ਹਰ ਜੀਵ-ਜੰਤੂਆਂ ਦੀ ਹੋਂਦ ਦੀ ਚਿੰਤਾ ਸੀ, ਉਹ ਹਮੇਸ਼ਾਂ ਕੁਦਰਤੀ ਸਾਧਨਾਂ ਦੀ ਦੁਰਵਰਤੋਂ ਲਈ ਲੋਕਾਂ ਨੂੰ ਸੁਚੇਤ ਕਰਦੇ ਰਹਿੰਦੇ ਸਨ।
ਖੇਤੀਬਾੜੀ ਤੇ ਆਰਥਿਕ ਮਸਲਿਆਂ ‘ਤੇ ਡੂੰਘੀ ਸਮਝ ਰੱਖਣ ਵਾਲੇ ਵਿਦਵਾਨ ਦਵਿੰਦਰ ਸ਼ਰਮਾ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਛੋਟੀ ਕਿਸਾਨੀ ਦੀ ਖਾਸ ਕਰਕੇ ਹਾਲਤ ਬਹੁਤ ਤਰਸਯੋਗ ਹੋ ਰਹੀ ਹੈ, ਪਰੰਤੂ ਅਫ਼ਸੋਸ ਕਿ ਸਰਕਾਰਾਂ ਕਿਸਾਨ ਦੀ ਹਾਲਤ ਪ੍ਰਤੀ ਗੰਭੀਰ ਨਹੀਂ ਹਨ, ਅੰਨੇਵਾਹ ਖੇਤੀਬਾੜੀ ਵਿੱਚ ਵਰਤੇ ਜਾ ਰਹੇ ਕੀਟਨਾਸ਼ਕਾ, ਰਸਾਇਣਾਂ ਦੀ ਵਰਤੋਂ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਜਾਨ ਲੇਵਾ ਪੈਦਾ ਕਰ ਰਹੇ ਹਨ।ਪਿੰਗਲਵਾੜਾ ਵੱਲੋਂ ਕੀਤੀ ਜਾ ਰਹੀ ਕੁਦਰਤੀ ਖੇਤੀ ਦੁਨੀਆਂ ਵਿੱਚ ਇੱਕ ਮਾਡਲ ਹੈ।ਆਏ ਹੋਏ ਮਹਿਮਾਨਾਂ, ਵਿਦਵਾਨਾਂ ਅਤੇ ਪਿੰਗਲਵਾੜਾ ਸੋਸਾਇਟੀ ਦੇ ਮੈਂਬਰਾਂ ਵੱਲੋਂ ਡਾ. ਇੰਦਰਜੀਤ ਕੌਰ ਦੀ ਅਗਵਾਈ ਵਿੱਚ ਪਿੰਗਲਵਾੜਾ ਸੰਸਥਾ ਦਾ ਸੋਵੀਨਰ ਦਵਿੰਦਰ ਸ਼ਰਮਾ ਖੇਤੀਬਾੜੀ ਮਾਹਿਰ ਦੀ ਲਿਖੀ ਹਿੰਦੀ ਦੀ ਕਿਤਾਬ “ਜ਼ਮੀਨੀ ਸੱਚਾਈ” ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੌਂਵੀ ਪਾਤਸ਼ਾਹੀ, ਅੰਗਰੇਜ਼ੀ ਭਾਸ਼ਾ ਵਿੱਚ ਛਪੀ ਕਿਤਾਬ “ਪਲਾਸਟਿਕਥਰੈਟ ਟੂ ਹੈਲਥ ਐਂਡ ਇਨਵਾਇਰਮੈਂਟ” ਰਲੀਜ਼ ਕੀਤੀਆਂ ਗਈਆਂ।ਕਈ ਬੁਲਾਰਿਆਂ ਵੱਲੋਂ ਭਗਤ ਜੀ ਦੇ ਜੀਵਨ ਦੀਆਂ ਚੰਗਿਆਈਆਂ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ।ਭਾਈ ਸਾਹਿਬ ਭਾਈ ਸੁਰਜੀਤ ਸਿੰਘ ਹੈਡ ਗ੍ਰੰਥੀ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸੰਗਤਾਂ ਵੱਲੋਂ ਇਸ ਸ਼ਤਾਬਦੀ ਮੌਕੇ ਸਰਕਾਰ ਨੂੰ ਓਨਵਰਿੋਨਮੲਨਟ ੂਨਵਿੲਰਸਟਿੇ (ਵਾਤਾਵਰਨ ਸਬੰਧੀ ਯੂਨੀਵਰਸਿਟੀ) ਖੋਲ੍ਹਣ ਦੀ ਮੰਗ ਕੀਤੀ ਗਈ।ਪਿੰਗਲਵਾੜਾ ਸੰਸਥਾ ਅਧੀਨ ਚੱਲਦੇ ਸਕੂਲਾਂ ਅਤੇ ਸੈਂਟਰਾਂ ਦੇ ਬੱਚਿਆਂ ਵੱਲੋਂ ਹੱਥੀਂ ਬਣਾਈਆਂ ਕਲਾਕ੍ਰਿਤੀਆਂ ਦੀ ਨੁਮਾਇਸ਼ ਵੀ ਲਗਾਈ ਗਈ।
ਇਸ ਮੌਕੇ ਜਗਦੀਪਕ ਸਿੰਘ ਮੀਤ-ਪ੍ਰਧਾਨ, ਮੁਖਤਾਰ ਸਿੰਘ ਗੁਰਾਇਆ ਆਨਰੇਰੀ ਸਕੱੱਤਰ, ਰਾਜਬੀਰ ਸਿੰਘ ਮੈਂਬਰ, ਹਰਜੀਤ ਸਿੰਘ ਅਰੋੜਾ ਮੈਂਬਰ, ਬੀਬੀ ਪ੍ਰੀਤਇੰਦਰ ਕੌਰ ਮੈਂਬਰ, ਯੋਗੇਸ਼ ਸੂਰੀ ਮੁੱਖ ਪ੍ਰਸ਼ਾਸਕ, ਰਜਿੰਦਰਪਾਲ ਸਿੰਘ ਪ੍ਰਸ਼ਾਸਕ ਮਾਨਾਂਵਾਲਾ, ਜੈ ਸਿੰਘ ਸਹਿ ਪ੍ਰਸ਼ਾਸਕ, ਡਾ. ਇੰਦਰਜੀਤ ਕੌਰ ਰੇਨੂੰ, ਰਜਿੰਦਰਪਾਲ ਸਿੰਘ ਡਾਇਰੈਕਟਰ ਭਗਤ ਪੂਰਨ ਸਿੰਘ ਸਕੂਲ ਫ਼ਾਰ ਦ ਡੈਫ਼, ਤਿਲਕ ਰਾਜ ਜਨਰਲ ਮੈਨੇਜਰ, ਹਰਪਾਲ ਸਿੰਘ ਸੰਧੂ ਕੇਅਰ ਟੇਕਰ,ਅਮਰਜੀਤ ਸਿੰਘ ਚੌਂਤਾ ਕਲਾ, ਗੁਰਨਾਇਬ ਸਿੰਘ, ਬੀਬੀ ਮਹਿੰਦਰ ਕੌਰ, ਲੇਖਕ ਕਮਲਜੀਤ ਸਿੰਘ ਨੀਲੋਂ, ਤਜਿੰਦਰਭਾਨ ਸਿੰਘ ਬੇਦੀ, ਗੁਲਸ਼ਨ ਰੰਜਨ, ਬੀਬੀ ਹਰਤੇਜਪਾਲ ਕੌਰ, ਸਾਬਕਾ ਇੰਸਪੈਕਟਰ ਰਾਜਵਿੰਦਰ ਕੌਰ, ਪ੍ਰੋ. ਕੁਲਦੀਪ ਸਿੰਘ, ਡਾ. ਤੇਜਪਾਲ ਸਿੰਘ, ਪ੍ਰਿੰ. ਕੁਲਵੰਤ ਸਿੰਘ ਅਣਖੀ ਅੰਮ੍ਰਿਤਸਰ ਵਿਕਾਸ ਮੰਚ, ਡਾ. ਸ਼ਿਆਮ ਸੁੰਦਰ ਦੀਪਤੀ, ਮਾਸਟਰ ਅਜੀਤ ਸਿੰਘ, ਸਿਟੀਜ਼ਨ ਫੋਰਮ ਵਿੱਦਿਆ ਮੰਦਰ, ਅਰੁਨ ਨਥਾਨੀ ਅਸਿਸਟੈਂਟ ਸੰਪਾਦਕ ਦੈਨਿਕ ਟ੍ਰਿਬਿਊਨ, ਪ੍ਰਿੰ. ਨਰੇਸ਼ ਕਾਲੀਆ, ਪ੍ਰਿੰ. ਅਨੀਤਾ ਬੱਤਰਾ, ਪ੍ਰਿੰ. ਦਲਜੀਤ ਕੌਰ, ਪ੍ਰਿੰ. ਲਖਵਿੰਦਰ ਕੌਰ, ਵੱਖ-ਵੱਖ ਵਾਰਡਾਂ ਤੇ ਵਿਭਾਗਾਂ ਦੇ ਇੰਚਾਰਜ਼, ਪਿੰਗਲਵਾੜਾ ਸੰਸਥਾ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਵਿਦਿਆਰਥੀ ਤੇ ਸਟਾਫ਼ ਆਦਿ ਹਾਜ਼ਰ ਸਨ।

Check Also

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੱਜੇ ਜਲੌ …