Monday, June 8, 2026

ਅਡਾਨੀ ਫਾਊਂਡੇਸ਼ਨ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਖ਼ੂਨਦਾਨ ਕੈਂਪ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਅਡਾਨੀ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਕੇ.ਵੀ ਵਿਊਜ਼ ਵੱਲੋਂ ਸਾਂਝੇ ਤੌਰ `ਤੇ ਹੋਟਲ ਹੌਲੀਡੇ ਇੰਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕੁਨਾਲ ਵਿੱਜ ਰੀਜ਼ਨਲ ਹੈਡ ਟੈਕਨੀਕਲ ਸਰਵਿਸਿਜ਼ ਅਡਾਨੀ ਗਰੁੱਪ ਅੰਮ੍ਰਿਤਸਰ ਨੇ ਦੱਸਿਆ ਕਿ ਅਡਾਨੀ ਫਾਊਂਡੇਸ਼ਨ ਵਲੋਂ 18 ਮਈ 2026 ਤੋਂ 24 ਜੂਨ 2026 ਤੱਕ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਤੇ ਕੇ.ਵੀ ਵਿਊਜ਼ ਦੇ ਸਹਿਯੋਗ ਨਾਲ ਇੱਕ ਮੇਗਾ ਖੂਨਦਾਨ ਮੁਹਿੰਮ ਚਲਾਈ ਜਾ ਰਹੀ ਹੈ।ਇਸ ਮੁਹਿੰਮ ਤਹਿਤ 40,000 ਯੂਨਿਟ ਖੂਨ ਇਕੱਤਰ ਕਰਨ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚੋਂ 20,000 ਯੂਨਿਟ ਅਡਾਨੀ ਗਰੱੱਪ ਦੇ ਠੇਕੇਦਾਰਾਂ ਰਾਹੀਂ ਅਤੇ ਬਾਕੀ 20,000 ਯੂਨਿਟ ਵੱਖ-ਵੱਖ ਸਮਾਜਿਕ ਅਤੇ ਸੇਵਾਮੁਖੀ ਚੈਨਲਾਂ ਰਾਹੀਂ ਇਕੱਠੇ ਕੀਤੇ ਜਾਣਗੇ।
ਕੁਨਾਲ ਵਿੱਜ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਮਨੁੱਖੀ ਸੇਵਾ ਹੈ, ਜੋ ਅਨੇਕਾਂ ਜ਼ਿੰਦਗੀਆਂ ਨੂੰ ਬਚਾਉਣ ਵਿੱਚ ਸਹਾਈ ਸਾਬਤ ਹੁੰਦੀ ਹੈ।ਕੇ;ਵੀ ਵਿਊਜ਼ ਦੇ ਡਾਇਰੈਕਟਰ ਅਤੇ ਰੈਡ ਕਰਾਸ ਸੁਸਾਇਟੀ ਨਾਲ ਜੁੜੇ ਈਵੈਂਟ ਮੈਨੇਜਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲੱਗ ਰਹੇ ਇਨ੍ਹਾਂ ਖੂਨਦਾਨ ਕੈਂਪਾਂ ਦੇ ਆਯੋਜਨ ਦੀ ਜ਼ਿੰਮੇਵਾਰੀ ਕੇਵੀ ਵਿਊਜ਼ ਵੱਲੋਂ ਨਿਭਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੰਸਥਾ ਦੇ ਸਾਰੇ ਵਲੰਟੀਅਰ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣਾ ਯੋਗਦਾਨ ਪਾ ਰਹੇ ਹਨ।
ਰੈਡ ਕਰਾਸ ਸੁਸਾਇਟੀ ਦੇ ਸਕੱਤਰ ਸੈਮਸਨ ਮਸੀਹ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਹੁਣ ਤੱਕ ਲੱਗੇ ਕੈਂਪਾਂ ਰਾਹੀਂ 137 ਯੂਨਿਟ ਖੂਨ ਇਕੱਤਰ ਕੀਤਾ ਜਾ ਚੁੱਕਾ ਹੈ ਅਤੇ ਇਸ ਮੁਹਿੰਮ ਦੌਰਾਨ 300 ਯੂਨਿਟ ਖੂਨ ਇਕੱਠਾ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

 

Check Also

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 122ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਦੇ ਬਾਨੀ ਭਗਤ …